26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੀ.ਜੀ.ਐੱਸ. ਮਹਿਲ ਕਲਾਂ ਦੀ ਵਿਦਿਆਰਥਣ ਨੇ ਕਰਾਟੇ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

ਮਹਿਲ ਕਲਾਂ, 25 ਦਸੰਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਸਹਿਜੜਾ ਨੇ ਤੇਰ੍ਹਵਾਂ ਕਿਊਰਿਨ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚੋਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡਾਂ ਡੀ.

ਅਜੀਤ ਡੈਸਕ 26-08-2026
ਮਹਿਲ ਕਲਾਂ, 25 ਦਸੰਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਬਲਜਿੰਦਰ ਸਿੰਘ ਸਹਿਜੜਾ ਨੇ ਤੇਰ੍ਹਵਾਂ ਕਿਊਰਿਨ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚੋਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡਾਂ ਡੀ.ਓ. ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਬੈਨਯ ਸਿਮਰਨ ਪੈਲੇਸ ਅੰਮ੍ਰਿਤਸਰ ਵਿਖੇ ਕਾਰਵਾਈਆਂ ਗਈਆਂ ਸਨ। ਸਕੂਲ ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾਕਟਰ ਹਿਮਾਂਸ਼ੂ ਸ਼ਰਮਾ ਵਲੋਂ ਵਿਦਿਆਰਥਣ ਦੀ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਅੱਗੇ ਤੋਂ ਹੋਰ ਵੀ ਸਖ਼ਤ ਮਿਹਨਤ ਕਰ ਕੇ ਖੇਡਾਂ ਅਤੇ ਪੜ੍ਹਾਈ ਵਿਚ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚੇ ਇਸ ਪ੍ਰਾਪਤੀ ’ਤੇ ਮਾਨ ਮਹਿਸੂਸ ਕਰਦੇ ਹੋਏ ਮੈਨੇਜਮੈਂਟ ਕਮੇਟੀ ਚੇਅਰਮੈਨ ਬਾਬਾ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਵਾਇਸ ਚੇਅਰਮੈਨ ਮਹੰਤ ਕੇਵਲ ਕ੍ਰਿਸ਼ਨ ਹੰਡਿਆਇਆ ਅਤੇ ਐਮ . ਡੀ. ਰਣਪ੍ਰੀਤ ਸਿੰਘ ਰਾਏ ਵਲੋਂ ਬੱਚੇ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿਚ ਸੰਸਥਾ ਤੇ ਸਕੂਲ ਵਲੋਂ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਵੀ ਵਿਦਿਆਰਥਣ ਨੂੰ ਦਿੱਤਾ ਗਿਆ ਅਤੇ ਹੋਰ ਵੀ ਤਰੱਕੀ ਲਈ ਕਾਮਨਾ ਕੀਤੀ। ਇਸ ਸਮੇਂ ਮਨਦੀਪ ਸਿੰਘ ਗੰਡੇਵਾਲ, ਮਹਿੰਦਰ ਸਿੰਘ ਸਹੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥਣ ਦੇ ਮਾਪੇ ਹਾਜ਼ਰ ਸੀ।
ਪਿਛਲੀ ਖ਼ਬਰ ਮਹਿਲ ਖ਼ੁਰਦ ਦੇ ਸਾਬਕਾ ਸਰਪੰਚ ਭਗਵਾਨ ਸਿੰਘ ਹਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਅਗਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।