ਸੜਕ ਦੁਰਘਟਨਾ ’ਚ ਮੋਟਰਸਾਈਕਲ ਸਵਾਰ ਦੀ ਮੌਤ
ਬਰਨਾਲਾ, 26 ਅਗਸਤ (ਨਰਿੰਦਰ ਅਰੋੜਾ)-ਸਥਾਨਕ ਬੱਸ ਸਟੈਂਡ ਰੋਡ ’ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਸੜਕ ਦੁਰਘਟਨਾ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮਾਮਲੇ ਦੀ ਤਫ਼ਤੀਸ਼ੀ ਅਫ਼ਸਰ ਬੱਸ ਸਟੈਂਡ ਚੌਕੀ ਬਰਨਾਲਾ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਸ਼ਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਬਰਨਾਲਾ ਆਪਣੇ ਦੋਸਤਾਂ ਨਾਲ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਬੱਸ ਸਟੈਂਡ ਰੋਡ ’ਤੇ ਬਜਾਜ ਏਜੰਸੀ ਕੋਲ ਪਹੁੰਚਿਆ ਤਾਂ ਪਿੱਛੋਂ ਇਕ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ।
ਬਰਨਾਲਾ, 26 ਅਗਸਤ (ਨਰਿੰਦਰ ਅਰੋੜਾ)-ਸਥਾਨਕ ਬੱਸ ਸਟੈਂਡ ਰੋਡ ’ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਸੜਕ ਦੁਰਘਟਨਾ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮਾਮਲੇ ਦੀ ਤਫ਼ਤੀਸ਼ੀ ਅਫ਼ਸਰ ਬੱਸ ਸਟੈਂਡ ਚੌਕੀ ਬਰਨਾਲਾ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਸ਼ਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਬਰਨਾਲਾ ਆਪਣੇ ਦੋਸਤਾਂ ਨਾਲ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਬੱਸ ਸਟੈਂਡ ਰੋਡ ’ਤੇ ਬਜਾਜ ਏਜੰਸੀ ਕੋਲ ਪਹੁੰਚਿਆ ਤਾਂ ਪਿੱਛੋਂ ਇਕ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਜਿਸ ਵਿਚ ਜਸ਼ਨਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਆਸ-ਪਾਸ ਦੇ ਲੋਕਾਂ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਪਹੁੰਚਾਇਆ ਗਿਆ। ਜਿੱਥੇ ਡਾਕਟਰੀ ਟੀਮ ਵਲੋਂ ਇਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਜਸ਼ਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚੇ ਵਿਖੇ ਰੱਖ ਦਿੱਤੀ ਗਈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਬਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਭਾਰਦਵਾਜ ਵਾਸੀ ਬਰਨਾਲਾ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।