29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਾਜਾਇਜ਼ ਸ਼ਰਾਬ ਕਾਰ ਸਮੇਤ ਕਾਬੂ ਕੀਤੇ ਵਿਅਕਤੀ ਨਾਲ ਐਕਸਾਈਜ਼ ਵਿਭਾਗ ਤੇ ਪੁਲਿਸ ਕਰਮਚਾਰੀ। ਐਕਸਾਈਜ਼ ਵਿਭਾਗ ਦੀ ਵੱਡੀ ਪ੍ਰਾਪਤੀ

ਬਰਨਾਲਾ, 28 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਐਕਸਾਈਜ਼ ਵਿਭਾਗ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਸਦਕਾ ਦੋ ਵਿਅਕਤੀਆਂ ਨੂੰ 45 ਪੇਟੀਆਂ ਦੇਸੀ ਸ਼ਰਾਬ (ਮਾਰਕਾ ਚੰਡੀਗੜ੍ਹ), ਕਾਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਈ.

ਦੋ ਵਿਅਕਤੀ, 45 ਪੇਟੀਆਂ ਨਾਜਾਇਜ਼ ਸ਼ਰਾਬ, ਕਾਰ ਸਮੇਤ ਕਾਬੂ 29-08-2026
ਬਰਨਾਲਾ, 28 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਐਕਸਾਈਜ਼ ਵਿਭਾਗ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਸਦਕਾ ਦੋ ਵਿਅਕਤੀਆਂ ਨੂੰ 45 ਪੇਟੀਆਂ ਦੇਸੀ ਸ਼ਰਾਬ (ਮਾਰਕਾ ਚੰਡੀਗੜ੍ਹ), ਕਾਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਈ.ਟੀ.ਓ ਤੇਜਿੰਦਰ ਗਰਗ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਤਸਕਰਾਂ ਵਲੋਂ ਨਾਜਾਇਜ਼ ਸ਼ਰਾਬ ਵੇਚਣ ਨਾਲ ਸ਼ਰਾਬ ਦੇ ਠੇਕੇਦਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪੈਂਦਾ ਹੈ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਖਚੈਨ ਸਿੰਘ ਸੋਖੀ ਪੁੱਤਰ ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਹੰਡਿਆਇਆ ਰੋਡ ਬਰਨਾਲਾ, ਗੁਰਪ੍ਰੀਤ ਸਿੰਘ ਪੁੱਤਰ ਖੇਤੂ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੀਹਲਾ (ਟੱਲੇਵਾਲ) ਬਰਨਾਲਾ ਲੰਬੇ ਸਮੇਂ ਤੋਂ ਬਾਹਰਲੇ ਸੂਬਿਆਂ ’ਚੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਕੰਮ ਕਰਦੇ ਹਨ ਅਤੇ ਅੱਜ ਵੀ ਆਪਣੀ ਕਾਰ ਨੰਬਰ ਪੀ.ਬੀ 10 ਡੀ.ਐਫ 1125 ਰਾਹੀਂ ਭਾਰੀ ਮਾਤਰਾ ’ਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ ਜਿਨ੍ਹਾਂ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਘੁੰਮਦੇ ਦੇਖਿਆ ਗਿਆ ਹੈ। ਪੁਲਿਸ ਪਾਰਟੀ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਗਈ ਤਾਂ ਦੋਨੋਂ ਜਣਿਆਂ ਨੂੰ 45 ਪੇਟੀਆਂ ਨਾਜਾਇਜ਼ ਸ਼ਰਾਬ ਮਾਰਕਾ ਚੰਡੀਗੜ੍ਹ ਕਾਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਮੌਕੇ ਈ.ਆਈ. ਦਵਿੰਦਰ ਸਿੰਘ ਤੋਂ ਇਲਾਵਾ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪੁਰਾਣੇ ਬਾਜ਼ਾਰ ਵਿਚ ਇੱਕ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।