ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਵਲੋਂ ਜਥੇਦਾਰ ਗੜਗੱਜ ਦਾ ਸਨਮਾਨ
ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਮੁੱਖ ਗ੍ਰੰਥੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਗੁਜ਼ਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਲਾਕੇ ਦੀਆਂ ਸੰਗਤਾਂ ਵਲੋਂ ਸਨਮਾਨਿਤ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨਾ ਚਾਹੀਦਾ ਹੈ ਤਾਂ ਕਿ ਸਾਡੇ ਬੱਚੇ ਨਸ਼ਿਆਂ ਵਰਗੀਆਂ ਸਮਾਜ ਵਿਰੋਧੀ ਲਾਹਨਤਾਂ ਤੋਂ ਬਚ ਸਕਣ।
ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਧੌਲਾ ਦੀ ਅਗਵਾਈ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੀਆਂ ਹੋਈਆਂ ਸੰਗਤਾਂ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
29-08-2026