29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਣਐਲਾਨੇ ਪਾਵਰ ਕੱਟਾਂ ਨੇ ਸਤਾਏ ਪਿੰਡ ਗਹਿਲ ਵਾਸੀ, ਪੰਚਾਇਤ ਨੇ ਕੀਤਾ ਰੋਸ ਪ੍ਰਗਟ

ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਅਣਐਲਾਨੇ ਅਤੇ ਲੰਬੇ ਕੱਟਾਂ ਕਾਰਨ ਪਿੰਡ ਵਾਸੀਆਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ। ਇਸ ਗੰਭੀਰ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਅੱਜ ਪਿੰਡ ਗਹਿਲ ਦੀ ਗ੍ਰਾਮ ਪੰਚਾਇਤ ਨੇ ਬਿਜਲੀ ਦੇ ਪਾਵਰ ਕੱਟਾ ਤੋਂ ਪ੍ਰੇਸ਼ਾਨ ਹੋ ਕੇ ਬਿਜਲੀ ਗਰਿੱਡ ਦੀਵਾਨਾ ਵਿਖੇ ਪਹੁੰਚੇ ਪਾਵਰ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।

ਅਜੀਤ ਡੈਸਕ 29-08-2026
ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਅਣਐਲਾਨੇ ਅਤੇ ਲੰਬੇ ਕੱਟਾਂ ਕਾਰਨ ਪਿੰਡ ਵਾਸੀਆਂ ਦਾ ਜਿਊਣਾ ਮੁਹਾਲ ਹੋ ਚੁੱਕਾ ਹੈ। ਇਸ ਗੰਭੀਰ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਅੱਜ ਪਿੰਡ ਗਹਿਲ ਦੀ ਗ੍ਰਾਮ ਪੰਚਾਇਤ ਨੇ ਬਿਜਲੀ ਦੇ ਪਾਵਰ ਕੱਟਾ ਤੋਂ ਪ੍ਰੇਸ਼ਾਨ ਹੋ ਕੇ ਬਿਜਲੀ ਗਰਿੱਡ ਦੀਵਾਨਾ ਵਿਖੇ ਪਹੁੰਚੇ ਪਾਵਰ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਪੰਚਾਇਤੀ ਆਗੂਆਂ ਨੇ ਕਿਹਾ ਕਿ ਦਿਨ-ਰਾਤ ਲੱਗਣ ਵਾਲੇ ਬਿਜਲੀ ਕੱਟਾਂ ਕਾਰਨ ਜਿੱਥੇ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦਾ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਸਕੂਲੀ ਬੱਚਿਆਂ ਦੀ ਪੜ੍ਹਾਈ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਬਿਜਲੀ ਨਾ ਆਉਣ ਕਾਰਨ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ। ਅੱਤ ਦੀ ਗਰਮੀ ਅਤੇ ਹੁੰਮ੍ਹਸ ਦੇ ਇਸ ਮੌਸਮ ਵਿਚ ਬਿਜਲੀ ਗ਼ਾਇਬ ਰਹਿਣ ਕਾਰਨ ਬਜ਼ੁਰਗ, ਬਿਮਾਰ ਅਤੇ ਛੋਟੇ ਬੱਚੇ ਸਭ ਤੋਂ ਵੱਧ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਸ ਮੌਕੇ ਪਿੰਡ ਦੇ ਸਰਪੰਚ ਬਲਵੀਰ ਸਿੰਘ ਮਾਨ ਅਤੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਹਰ ਵਾਰ ਸਿਰਫ਼ ਲਾਰੇ ਹੀ ਮਿਲੇ ਹਨ। ਅਧਿਕਾਰੀ ਕੋਈ ਪੱਕਾ ਹੱਲ ਨਹੀਂ ਕਰ ਰਹੇ। ਪੰਚਾਇਤੀ ਆਗੂਆਂ ਨੇ ਦੱਸਿਆ ਕਿ ਉਕਤ ਸਬ ਡਵੀਜ਼ਨ ਨਾਲ ਸਬੰਧਿਤ ਐਸ.ਡੀ.ਓ ਲੱਖਾ, ਐਕਸੀਅਨ ਰਾਏਕੋਟ ਤੇ ਐਕਸੀਅਨ ਲੁਧਿਆਣਾ ਨਾਲ ਗੱਲਬਾਤ ਹੋਈ ਤੇ ਉਪਰੋਕਤ ਅਫ਼ਸਰਾਂ ਨੇ ਪੂਰਨ ਤੌਰ ’ਤੇ ਭਰੋਸਾ ਦਿੱਤਾ ਕਿ ਅਣਐਲਾਨੇ ਕੱਟ ਨਹੀਂ ਲਗਾਏ ਜਾਣਗੇ। ਪੰਚਾਇਤੀ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਗਰਿੱਡ ਦੀਵਾਨਾ ਵਿਖੇ ਉਨ੍ਹਾਂ ਦੇ ਸ਼ਿਕਾਇਤ ਰਜਿਸਟਰ ਵਿਚ ਲਿਖਤੀ ਸ਼ਿਕਾਇਤ ਵੀ ਦਰਜ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਮਸਲੇ ਸਬੰਧੀ ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਿੰਡ ਗਹਿਲ ਵਿਚ ਬਿਜਲੀ ਦੀ ਸਪਲਾਈ ਤੁਰੰਤ ਨਿਰਵਿਘਨ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿਚ ਬਿਜਲੀ ਗਰਿੱਡ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪੰਚ ਕਰਮਜੀਤ ਸਿੰਘ ਸਿੱਧੂ, ਪੰਚ ਜਗਰੂਪ ਸਿੰਘ ਸਿੱਧੂ, ਪੰਚ ਅੰਮ੍ਰਿਤਪਾਲ ਗੋਲਡੀ, ਪੰਚ ਚਮਕੌਰ ਸਿੰਘ, ਸਾਬਕਾ ਪੰਚ ਪੂਰਨ ਸਿੰਘ ਤੇ ਹੋਰ ਵੀ ਕਈ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਸਿਵਲ ਹਸਪਤਾਲ ਬਰਨਾਲਾ ਨੂੰ ਐਂਬੂਲੈਂਸ ਭੇਟ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਪ੍ਰਧਾਨ ਅਤੇ ਈ.ਓ. ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।