30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿਚ ਪਸ਼ੂਆਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਤਪਾ ਦੀ ਗਊਸ਼ਾਲਾ ਵਿਚ ਪਸ਼ੂ ਪਾਲਣ ਵਿਭਾਗ ਦੀ ਟੀਮ ਵਲੋਂ ਸਿਹਤਮੰਦ ਗਊਆਂ ਦਾ ਟੀਕਾਕਰਨ ਕੀਤਾ ਗਿਆ।

ਅਜੀਤ ਡੈਸਕ 30-08-2026
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿਚ ਪਸ਼ੂਆਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਤਪਾ ਦੀ ਗਊਸ਼ਾਲਾ ਵਿਚ ਪਸ਼ੂ ਪਾਲਣ ਵਿਭਾਗ ਦੀ ਟੀਮ ਵਲੋਂ ਸਿਹਤਮੰਦ ਗਊਆਂ ਦਾ ਟੀਕਾਕਰਨ ਕੀਤਾ ਗਿਆ। ਇਹ ਮੁਹਿੰਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ: ਕਰਮਜੀਤ ਸਿੰਘ, ਡਾ: ਸੰਜੀਵ ਕੁਮਾਰ (ਏ.ਡੀ.) ਅਤੇ ਸੀਨੀਅਰ ਵੈਟਨਰੀ ਅਫ਼ਸਰ ਡਾ: ਪ੍ਰੀਤ ਮੋਹਿੰਦਰਪਾਲ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਤਪਾ ਦੇ ਸਿਵਲ ਪਸ਼ੂ ਹਸਪਤਾਲ ਤੋਂ ਡਾ: ਅਭਿਨੀਤ ਭੱਟੀ, ਸੰਜੀਵ ਮਲਹੋਤਰਾ (ਸੀਨੀਅਰ ਵੈਟਨਰੀ ਇੰਸਪੈਕਟਰ ), ਮੇਵਾ ਸਿੰਘ ਅਤੇ ਜੱਗੀ ਸਿੰਘ ਵਲੋਂ ਗਊਸ਼ਾਲਾ ਵਿਚ ਪਹੁੰਚ ਕਿ ਗਊਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਵਲੋਂ ਦੱਸਿਆ ਗਿਆ ਕਿ ਇਹ ਟੀਕਾਕਰਨ ਸਿਹਤਮੰਦ ਗਊਆਂ ਵਿਚ ਹੀ ਕੀਤਾ ਜਾਵੇਗਾ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤਮੰਦ ਪਸ਼ੂਆਂ ਦਾ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਉਣ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਸਮੂਹਿਕ ਅਰਦਾਸ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।