31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ਿਲ੍ਹਾ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਬਰਨਾਲਾ, 30 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ’ਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਲਗਭਗ ਇੱਕ ਸਾਲ ਬਾਅਦ ਥਾਣਾ ਸਿਟੀ-1 ਬਰਨਾਲਾ ਵਲੋਂ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸਹਾਇਕ ਸੁਪਰਡੈਂਟ ਸ੍ਰੀ ਗੁਰਤੇਜ਼ ਸਿੰਘ ਵਲੋਂ ਮਿਤੀ 11 ਸਤੰਬਰ 2025 ਨੂੰ ਇਕ ਪੱਤਰ ਨੰਬਰ 4024 ਪੁਲਿਸ ਨੂੰ ਭੇਜਿਆ ਗਿਆ ਸੀ।

ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ’ਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਲਗਭਗ ਇੱਕ ਸਾਲ ਬਾਅਦ ਥਾਣਾ ਸਿਟੀ-1 ਬਰਨਾਲਾ ਵਲੋਂ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸਹਾਇਕ ਸੁਪਰਡੈਂਟ ਸ੍ਰੀ ਗੁਰਤੇਜ਼ ਸਿੰਘ ਵਲੋਂ ਮਿਤੀ 11 ਸਤੰਬਰ 2025 ਨੂੰ ਇਕ ਪੱਤਰ ਨੰਬਰ 4024 ਪੁਲਿਸ ਨੂੰ ਭੇਜਿਆ ਗਿਆ ਸੀ। ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸੈਲ ਬਲਾਕ ਨੰ: 1 ਦੀ ਚੱਕੀ ਨੰ: 2 ਦੇ ਪਿਛਲੇ ਪਾਸੇ ਤਲਾਸ਼ੀ ਦੌਰਾਨ ਹਵਾਲਾਤੀ ਤੀਰਥ ਸਿੰਘ ਤੋਂ ਇਕ ਕਚੋਡਿਆ ਕੰਪਨੀ ਦਾ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਡਾਟਾ ਕੇਬਲ ਬਰਾਮਦ ਹੋਇਆ ਸੀ। ਇਸ ਪੱਤਰ ਦੇ ਅਧਾਰ ’ਤੇ ਪੁਲਿਸ ਵਲੋਂ ਸਹਾਇਕ ਸੁਪਰਡੈਂਟ ਦੇ ਭੇਜੇ ਪੱਤਰ ਅਨੁਸਾਰ ਕਾਰਵਾਈ ਕਰਦਿਆਂ ਮਿਤੀ 29 ਅਗਸਤ 2026 ਨੂੰ ਹਵਾਲਾਤੀ ਤੀਰਥ ਸਿੰਘ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਲਾਰਿਆਂ ਵਿਚ ਨਹੀਂ ਆਵੇਗੀ ਪੰਜਾਬ ਦੀ ਜਨਤਾ-ਬੀਬੀ ਬਾਲੀਆ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਨਾਲ ਆਂਗਣਵਾੜੀ ਯੂਨੀਅਨ ਦੇ ਆਗੂਆਂ ਵਲੋਂ ਮੁਲਾਕਾਤ ਈਥਾਨੋਲ ਫੈਕਟਰੀ ਵਿਰੁੱਧ ਆਰ-ਪਾਰ ਦਾ ਐਲਾਨ, ਪੱਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।