31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਆਮ ਆਦਮੀ ਪਾਰਟੀ ਦੇ ਲਾਰਿਆਂ ਵਿਚ ਨਹੀਂ ਆਵੇਗੀ ਪੰਜਾਬ ਦੀ ਜਨਤਾ-ਬੀਬੀ ਬਾਲੀਆ

ਤਪਾ ਮੰਡੀ, 30 ਅਗਸਤ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਦੇ ਲਾ ਰਹੇ ਆ ਤੋਂ ਅੱਕ ਚੁੱਕੀ ਹੈ ਜਿਸ ਕਰ ਕੇ ਪੰਜਾਬ ਦੀ ਜਨਤਾ ਇਸ ਸਰਕਾਰ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਇਹ ਸ਼ਬਦ ਪੰਜਾਬ ਮਹਿਲਾ ਕਾਂਗਰਸ ਦੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਮਤ ਦੇ ਕੇ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ।

ਅਜੀਤ ਡੈਸਕ 31-08-2026
ਤਪਾ ਮੰਡੀ, 30 ਅਗਸਤ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਸਰਕਾਰ ਦੇ ਲਾ ਰਹੇ ਆ ਤੋਂ ਅੱਕ ਚੁੱਕੀ ਹੈ ਜਿਸ ਕਰ ਕੇ ਪੰਜਾਬ ਦੀ ਜਨਤਾ ਇਸ ਸਰਕਾਰ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਇਹ ਸ਼ਬਦ ਪੰਜਾਬ ਮਹਿਲਾ ਕਾਂਗਰਸ ਦੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਨੂੰ ਬਹੁਮਤ ਦੇ ਕੇ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਜਦ ਵੀ ਵਿਕਾਸ ਹੋਇਆ ਹੈ ਕਾਂਗਰਸ ਦੀਆਂ ਸਰਕਾਰਾਂ ਵੇਲੇ ਹੀ ਹੋਇਆ ਹੈ। ਜਿਸ ਕਰ ਕੇ ਲੋਕ ਕਾਂਗਰਸ ਦੀ ਸਰਕਾਰ ਲੈ ਕੇ ਆਉਣ ਨੂੰ ਉਤਾਵਲੇ ਹੋਏ ਪਏ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ ਅਤੇ ਲੋਕਾਂ ਦੀਆਂ ਆਸਾਂ ’ਤੇ ਖਰਾ ਉੱਤਰੇਗੀ। ਇਸ ਮੌਕੇ ਨੈਬ ਸਿੰਘ, ਸੁਖਵਿੰਦਰ ਸਿੰਘ ਮਹਿਤਾ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਲਾਰਿਆਂ ਵਿਚ ਨਹੀਂ ਆਵੇਗੀ ਪੰਜਾਬ ਦੀ ਜਨਤਾ-ਬੀਬੀ ਬਾਲੀਆ 25 ਵੇਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤ... ਅਗਲੀ ਖ਼ਬਰ ਜ਼ਿਲ੍ਹਾ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।