31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਰਾਊਂਡਗਲਾਸ ਅਕੈਡਮੀ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

ਬਰਨਾਲਾ, 30 ਅਗਸਤ (ਅਸ਼ੋਕ ਭਾਰਤੀ)-ਰਾਊਂਡਗਲਾਸ ਅਕੈਡਮੀ ਵਲੋਂ ਐਸ. ਡੀ.

ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਅਸ਼ੋਕ ਭਾਰਤੀ)-ਰਾਊਂਡਗਲਾਸ ਅਕੈਡਮੀ ਵਲੋਂ ਐਸ.ਡੀ. ਕਾਲਜ ਬਰਨਾਲਾ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਖਿਡਾਰੀਆਂ ਦੇ ਹਾਕੀ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਐਮ.ਪੀ. ਸ: ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਸ: ਇਮਾਨ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਆਪਣੇ ਵਲੋਂ ਹਾਕੀ ਦੇ ਖੇਡ ਮੈਦਾਨ ਲਈ ਪੋਲ ਪੋਸਟ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਅਵਤਾਰ ਸਿੰਘ, ਬਲਦੇਵ ਸਿੰਘ, ਉੱਤਮ ਬਾਂਸਲ, ਗੁਰਪ੍ਰੀਤਮ ਸਿੰਘ, ਹਾਕੀ ਕੋਚ ਪਿਆਰਾ ਲਾਲ ਤੇ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਸਿਰਫ਼ ਸੋਸ਼ਲ ਮੀਡੀਆ ’ਤੇ ਫੋਕੀ ਬਿਆਨਬਾਜ਼ੀ ਤੱਕ ਸੀਮਤ- ਐਡਵੋਕੇਟ ਰਾਹੀ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਪੁਨੀਤ ਮਾਨ ਦਾ ਪਿੰਡ ਬੀਹਲਾ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।