31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਰਕਾਰ ਨੂੰ ਬਦਲਾਖੋਰੀ ਦੀ ਨੀਤੀ ਛੱਡ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ-ਕੈਪਟਨ ਸਿੱਧੂ

ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮੁਲਾਜ਼ਮ ਸਰਕਾਰ ਅਤੇ ਰਾਜ ਦੇ ਲੋਕਾਂ ਵਿਚਕਾਰ ਇਕ ਅਹਿਮ ਕੜੀ ਹੁੰਦੇ ਹਨ, ਜਿਨ੍ਹਾਂ ਨੇ ਸਰਕਾਰ ਦੀਆਂ ਸਾਰੀਆਂ ਨੀਤੀਆਂ ਲੋਕਾਂ ਦੀ ਵੈੱਲਫੇਅਰ ਲਈ ਲਾਗੂ ਕਰਨੀਆਂ ਹੁੰਦੀਆਂ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਦਲਾਖੋਰੀ ਦੀ ਨੀਤੀ ਛੱਡ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਸੂਬੇ ਵਿਚ ਅਮਨ ਸ਼ਾਂਤੀ ਦਾ ਮਾਹੌਲ ਪੈਦਾ ਕਰੇ।

ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮੁਲਾਜ਼ਮ ਸਰਕਾਰ ਅਤੇ ਰਾਜ ਦੇ ਲੋਕਾਂ ਵਿਚਕਾਰ ਇਕ ਅਹਿਮ ਕੜੀ ਹੁੰਦੇ ਹਨ, ਜਿਨ੍ਹਾਂ ਨੇ ਸਰਕਾਰ ਦੀਆਂ ਸਾਰੀਆਂ ਨੀਤੀਆਂ ਲੋਕਾਂ ਦੀ ਵੈੱਲਫੇਅਰ ਲਈ ਲਾਗੂ ਕਰਨੀਆਂ ਹੁੰਦੀਆਂ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਦਲਾਖੋਰੀ ਦੀ ਨੀਤੀ ਛੱਡ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਸੂਬੇ ਵਿਚ ਅਮਨ ਸ਼ਾਂਤੀ ਦਾ ਮਾਹੌਲ ਪੈਦਾ ਕਰੇ। ਇਹ ਵਿਚਾਰ ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦਾ ਕੰਮ ਹੁੰਦਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਲੋਕ ਸਰਕਾਰੀ ਦਫ਼ਤਰਾਂ ਵਿਚ ਖੱਜਲ ਖ਼ੁਆਰ ਹੋ ਰਹੇ ਹਨ। ਇਸ ਲਈ ਸੂਬੇ ਦੇ ਸਾਬਕਾ ਸੈਨਿਕ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਨ ਕਿ ਬਦਲਾਖੋਰੀ ਦੀ ਨੀਤੀ ਤਿਆਗ ਕੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂਕਿ ਡੀ.ਏ. ਅਦਾਇਗੀ, ਪੁਰਾਣੀ ਪੈਨਸ਼ਨ ਦੀ ਬਹਾਲੀ ਕਰ ਕੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ ਜ਼ਿਲ੍ਹਾ ਪ੍ਰਧਾਨ, ਵਾਰੰਟ ਅਫ਼ਸਰ ਅਵਤਾਰ ਸਿੰਘ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਸੂਬੇਦਾਰ ਕਮਲ ਸ਼ਰਮਾ, ਸੂਬੇਦਾਰ ਗੁਰਜੰਟ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ, ਹੌਲਦਾਰ ਜਸਵੀਰ ਸਿੰਘ ਅਤੇ ਹੌਲਦਾਰ ਬਸੰਤ ਸਿੰਘ ਉਗੋਕੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਨਾਨਕਸਰ ਠਾਠ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਹੜਤਾਲੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸੂਬਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ-ਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।