31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਚੂੰਘਾ ਵਿਖੇ ਸੀਵਰੇਜ ਸਿਸਟਮ ਲਈ ਪਾਈਪਾਂ ਪਾਉਣ ਦਾ ਕੰਮ ਸ਼ੁਰੂ

ਟੱਲੇਵਾਲ, 30 ਅਗਸਤ (ਸੋਨੀ ਚੀਮਾ)-ਪਿੰਡ ਚੂੰਘਾ ਵਿਖੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਸਰਪੰਚ ਦੇ ਸਸਪੈਂਡ ਹੋਣ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਵਿਚ ਖੜੋਤ ਆ ਗਈ ਸੀ, ਪਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਯਤਨਾਂ ਅਤੇ ਵਿਭਾਗ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਹਿਤ ਪਿੰਡ ਦੇ ਵਿਕਾਸ ਲਈ ਪ੍ਰਬੰਧਕ ਗੁਰਦੀਪ ਸਿੰਘ ਅਤੇ ਸੈਕਟਰੀ ਸੁਖਦੀਪ ਸਿੰਘ ਸੁੱਖੀ ਦੀਵਾਨਾ ਦੀ ਡਿਊਟੀ ਲਗਾਈ ਗਈ ਸੀ ਕਿ ਪਿੰਡ ਦੇ ਕਿਸੇ ਵੀ ਵਰਗ ਨੂੰ ਵਿਕਾਸ ਕਾਰਜਾਂ ਸਬੰਧੀ ਕੋਈ ਅੜਚਣ ਨਾ ਆਵੇ। ਜਿਸ ਦੇ ਚੱਲਦਿਆਂ ਜਿੱਥੇ ਦੋਵੇਂ ਮੁਲਾਜ਼ਮਾਂ ਵਲੋਂ ਪਿੰਡ ਵਿਚ ਗਲੀਆਂ ਨਾਲੀਆਂ ਦੇ ਕਾਰਜ ਸ਼ੁਰੂ ਕਰਵਾਏ ਜਾ ਚੁੱਕੇ ਹਨ, ਉੱਥੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਗ੍ਰਾਮ ਪੰਚਾਇਤ ਚੂੰਘਾ ਵਲੋਂ ਪਿੰਡ ਵਿਚ ਸੀਵਰੇਜ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 31-08-2026
ਟੱਲੇਵਾਲ, 30 ਅਗਸਤ (ਸੋਨੀ ਚੀਮਾ)-ਪਿੰਡ ਚੂੰਘਾ ਵਿਖੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਸਰਪੰਚ ਦੇ ਸਸਪੈਂਡ ਹੋਣ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਵਿਚ ਖੜੋਤ ਆ ਗਈ ਸੀ, ਪਰ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਯਤਨਾਂ ਅਤੇ ਵਿਭਾਗ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਹਿਤ ਪਿੰਡ ਦੇ ਵਿਕਾਸ ਲਈ ਪ੍ਰਬੰਧਕ ਗੁਰਦੀਪ ਸਿੰਘ ਅਤੇ ਸੈਕਟਰੀ ਸੁਖਦੀਪ ਸਿੰਘ ਸੁੱਖੀ ਦੀਵਾਨਾ ਦੀ ਡਿਊਟੀ ਲਗਾਈ ਗਈ ਸੀ ਕਿ ਪਿੰਡ ਦੇ ਕਿਸੇ ਵੀ ਵਰਗ ਨੂੰ ਵਿਕਾਸ ਕਾਰਜਾਂ ਸਬੰਧੀ ਕੋਈ ਅੜਚਣ ਨਾ ਆਵੇ। ਜਿਸ ਦੇ ਚੱਲਦਿਆਂ ਜਿੱਥੇ ਦੋਵੇਂ ਮੁਲਾਜ਼ਮਾਂ ਵਲੋਂ ਪਿੰਡ ਵਿਚ ਗਲੀਆਂ ਨਾਲੀਆਂ ਦੇ ਕਾਰਜ ਸ਼ੁਰੂ ਕਰਵਾਏ ਜਾ ਚੁੱਕੇ ਹਨ, ਉੱਥੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਗ੍ਰਾਮ ਪੰਚਾਇਤ ਚੂੰਘਾ ਵਲੋਂ ਪਿੰਡ ਵਿਚ ਸੀਵਰੇਜ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਪੰਚਾਇਤ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਿੱਜੀ ਤੌਰ ’ਤੇ ਪਿੰਡ ਦੇ ਵਿਕਾਸ ਨੂੰ ਤਰਜੀਹ ਦੇ ਰਹੇ ਹਨ ਜਿਸ ਸਦਕਾ ਪਿੰਡ ਦਾ ਵਿਕਾਸ ਲਗਾਤਾਰ ਜਾਰੀ ਹੈ। ਇਸ ਮੌਕੇ ਪੰਚ ਜੋਗਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਸਿੱਧੂ, ਅਮਨਦੀਪ ਸਿੰਘ ਚੂੰਘਾ, ਜਗਨੈਬ ਸਿੰਘ, ਅਰਸ਼ਦੀਪ ਸਿੰਘ, ਸੁਖਵੰਤ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜੁਗਰਾਜ ਸਿੰਘ, ਅਜਮੇਰ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ, ਗੁਰਬਖ਼ਸ਼ ਸਿੰਘ, ਗੁਰਭਗਤ ਸਿੰਘ, ਮੇਜਰ ਸਿੰਘ ਆਦਿ ਹੋਰ ਵੀ ਪਾਰਟੀ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਿੱਟੀ ਫਾਊਂਡੇਸ਼ਨ ਨੇ ਦੂਜਾ ਐਨਕ ਵੰਡ ਕੈਂਪ ਲਗਾਇਆ ਅਗਲੀ ਖ਼ਬਰ ਡਾਕਘਰ ਨਜ਼ਦੀਕ ਬੇਤਰਤੀਬੇ ਢੰਗ ਨਾਲ ਖੜ੍ਹਦੀਆਂ ਬੱਸਾਂ ਬਣਦੀਆਂ ਹਨ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।