31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬ ਤੋਂ ਚੰਡੀਗੜ੍ਹ ਧਰਨੇ ਲਈ ਵੱਡੀ ਗਿਣਤੀ ’ਚ ਕਿਸਾਨ ਪਹੁੰਚਣਗੇ - ਸੂਬਾ ਪ੍ਰਧਾਨ ਕਾਦੀਆਂ

ਸੰਦੌੜ, 30 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਜਿਲ੍ਹਾ ਮਲੇਰਕੋਟਲਾ ਦੇ ਪਿੰਡ ਸੇਰਗੜ੍ਹ ਚੀਮਾ ਵਿਖੇ ਵਿਸ਼ਾਲ ਕਿਸਾਨ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਜਨਰਲ ਸਕੱਤਰ ਭੁਪਿੰਦਰ ਸਿੰਘ ਬਨਭੋਰਾ, ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 31-08-2026
ਸੰਦੌੜ, 30 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਜਿਲ੍ਹਾ ਮਲੇਰਕੋਟਲਾ ਦੇ ਪਿੰਡ ਸੇਰਗੜ੍ਹ ਚੀਮਾ ਵਿਖੇ ਵਿਸ਼ਾਲ ਕਿਸਾਨ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਜਨਰਲ ਸਕੱਤਰ ਭੁਪਿੰਦਰ ਸਿੰਘ ਬਨਭੋਰਾ, ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਰਮੀਤ ਸਿੰਘ ਕਾਦੀਆਂ ਦੀ ਹਾਜ਼ਰੀ ਵਿੱਚ ਪਿੰਡ ਕੁਠਾਲਾ ਦੇ ਨੌਜਵਾਨ ਆਗੂ ਅਤੇ ਸਾਬਕਾ ਸਰਪੰਚ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਬੱਬੀ, ਮਨਪ੍ਰੀਤ ਸਿੰਘ ਜਲਾਲਾਬਾਦ, ਹਰਦੀਪ ਸਿੰਘ ਗਿਆਸਪੁਰਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਅਵਜਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਕਿਸਾਨ ਧਰਨੇ ਵਿੱਚ ਪੁਰੇ ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਅਤੇ ਧਾਰਾ 78, 79 ਤੇ 80 ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਥਾਪਿਤ ਕੀਤੀਆਂ ਕਿਸਾਨ ਇਕਾਈਆਂ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਕੁਲਵਿੰਦਰ ਸਿੰਘ ਸੋਹੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ, ਜਦਕਿ ਰਣਜੀਤ ਸਿੰਘ ਰਾਣਾ, ਕੁਲਵੰਤ ਸਿੰਘ ਭੈਣੀ, ਵਰਿੰਦਰ ਸਿੰਘ ਸੋਹੀ ਆਦਮਵਾਲ, ਮਨਜੀਤ ਸਿੰਘ ਭੁੱਲਰਾਂ, ਰਘਵਿੰਦਰ ਸਿੰਘ ਸਲਾਰ, ਰਣਜੀਤ ਸਿੰਘ ਬਿੱਟੂ ਬਾਗੜੀਆਂ, ਕਰਮਜੀਤ ਸਿੰਘ, ਦਲਵੀਰ ਸਿੰਘ ਕਾਲਾ ਲਸੋਈ, ਅਮਰੀਕ ਸਿੰਘ ਸੋਹੀ, ਗੁਰੀ ਭੁੱਲਰਾਂ ਅਤੇ ਨਿਰਵੈਰ ਸਿੰਘ ਨਾਰੀਕੇ ਆਦਿ ਨੂੰ ਜ਼ਿਲ੍ਹਾ ਟੀਮ ਵਿੱਚ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ।ਸ ਇਸ ਮੌਕੇ ਕਿਸਾਨ ਆਗੂ ਅਮਨਿੰਦਰ ਸਿੰਘ ਕੁਠਾਲਾ ਜ਼ਿਲ੍ਹਾ ਪਰਿਸ਼ਦ ਮੈਂਬਰ, ਗੋਪੀ ਸਰਪੰਚ ਮਾਣਕਵਾਲ, ਨਰਿੰਦਰ ਸਿੰਘ ਸਰਪੰਚ ਆਦਮਵਾਲ, ਜਗਦੇਵ ਸਿੰਘ ਚੌਦਾ, ਸੁਭਾਸ਼ ਚੰਦਰ ਆੜ੍ਹਤੀਆ ਕੁਠਾਲਾ ਅਤੇ ਵੀਰਪਾਲ ਸਿੰਘ ਢਿੱਲੋਂ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ। ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਕਿਸਾਨਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਰੇਸ਼ਮ ਸਿੰਘ ਫਰਵਾਲੀ ਕਾਂਗਰਸ ਪਾਰਟੀ ਦੇ ਐੱਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਬਣੇ ਅਗਲੀ ਖ਼ਬਰ ਡੀ.ਸੀ. ਦਫਤਰ ਬਾਹਰ ਕਿਸਾਨਾਂ ਨੇ ਆਰੰਭ ਕੀਤਾ ਪੱਕਾ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।