01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਿੰਡ ਧਨੇਰ ’ਚ ਵਿਧਾਇਕ ਪੰਡੋਰੀ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਮਹਿਲ ਕਲਾਂ, 31 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਵਿਖੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਉਦਘਾਟਨ ਕੀਤਾ ਗਿਆ। ਗ੍ਰਾਮ ਪੰਚਾਇਤ ਵਲੋਂ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪਿੰਡ ਵਿਚ ਆਂਗਣਵਾੜੀ ਸੈਂਟਰ ਦੇ ਕਮਰੇ ਦੀ ਉਸਾਰੀ, ਸਕੂਲ ਵਿਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਤੋਂ ਇਲਾਵਾ ਨੌਜਵਾਨ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਸਟੇਡੀਅਮ ਘਾਹ ਅਤੇ ਲਾਈਟਾਂ ਲਗਾਉਣ ਦੇ ਵੱਖ-ਵੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ।

ਅਜੀਤ ਡੈਸਕ 01-09-2026
ਮਹਿਲ ਕਲਾਂ, 31 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਵਿਖੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਉਦਘਾਟਨ ਕੀਤਾ ਗਿਆ। ਗ੍ਰਾਮ ਪੰਚਾਇਤ ਵਲੋਂ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪਿੰਡ ਵਿਚ ਆਂਗਣਵਾੜੀ ਸੈਂਟਰ ਦੇ ਕਮਰੇ ਦੀ ਉਸਾਰੀ, ਸਕੂਲ ਵਿਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਤੋਂ ਇਲਾਵਾ ਨੌਜਵਾਨ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਸਟੇਡੀਅਮ ਘਾਹ ਅਤੇ ਲਾਈਟਾਂ ਲਗਾਉਣ ਦੇ ਵੱਖ-ਵੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਸਮੂਹ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ, ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਦੀ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਗਈ। ਇਸ ਮੌਕੇ ਵਿਧਾਇਕ ਪੰਡੋਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਜੋੜਨ ਤੇ ਨਸ਼ਿਆਂ ਤੋਂ ਰੱਖਣ ਲਈ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਖੇਡ ਸਟੇਡੀਅਮ ਦਾ ਕੰਮ ਬਹੁਤੇ ਪਿੰਡਾਂ ਵਿਚ ਮੁਕੰਮਲ ਕਰ ਲਿਆ ਗਿਆ ਹੈ ਤੇ ਬਾਕੀ ਰਹਿੰਦੇ ਕੰਮਾਂ ਨੂੰ ਜਲਦ ਨੇਪਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਸਰਪੰਚ ਅਮਨਪ੍ਰੀਤ ਕੌਰ, ਜਗਜੀਤ ਸਿੰਘ ਗਰੇਵਾਲ, ਪੰਚ ਜਸਵਿੰਦਰ ਸਿੰਘ, ਪੰਚ ਜਗਰੂਪ ਸਿੰਘ, ਪੰਚ ਜਸਵੰਤ ਸਿੰਘ, ਪੰਚ ਚਰਨਜੀਤ ਸਿੰਘ, ਪੰਚ ਮਨਪ੍ਰੀਤ ਕੌਰ, ਬਿੰਦਰ ਸਿੰਘ ਪੀ.ਏ., ਯਾਦਵਿੰਦਰ ਯਾਦੂ ਛਾਪਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ -... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹੈ 41ਵਾਂ ਕੌਮੀ ਅੱਖਾਂ ਦਾਨ ਪੰਦਰ੍ਹਵਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।