ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਚਨਬੱਧ- ਨਿਰਭੈ ਸਿੰਘ
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ 112 ਅਮਰਜੈਂਸੀ ਰਿਸਪਾਂਸ ਸਿਸਟਮ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਦੀ ਅਗਵਾਈ ’ਚ 112 ਦੀਆਂ ਟੀਮਾਂ 24 ਘੰਟੇ ਮੁਸਤੈਦ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਲੋਕਾਂ ਤੱਕ ਤੁਰੰਤ ਮਦਦ ਪਹੁੰਚਾਈ ਜਾ ਸਕੇ ।
ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ 112 ਅਮਰਜੈਂਸੀ ਰਿਸਪਾਂਸ ਸਿਸਟਮ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਦੀ ਅਗਵਾਈ ’ਚ 112 ਦੀਆਂ ਟੀਮਾਂ 24 ਘੰਟੇ ਮੁਸਤੈਦ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਲੋਕਾਂ ਤੱਕ ਤੁਰੰਤ ਮਦਦ ਪਹੁੰਚਾਈ ਜਾ ਸਕੇ । ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਦੱਸਿਆ ਕਿ 112 ਹੈਲਪਲਾਈਨ ਨੰਬਰ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਪੁਲਿਸ ਥਾਣਿਆਂ ਜਾਂ ਅਦਾਲਤਾਂ ’ਚ ਕੇਸ ਚੱਲ ਰਹੇ ਹਨ, ਉਹ 112 ’ਤੇ ਕਾਲ ਨਾ ਕਰਨ ਕਿਉਂਕਿ ਇਹ 112 ਸਿਰਫ ਐਮਰਜੰਸੀ ਲਈ ਹੀ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ, ਸ਼ੱਕੀ ਗਤੀਵਿਧੀ ਜਾਂ ਹਾਦਸੇ ਦੀ ਸੂਰਤ ’ਚ ਬਿਨਾਂ ਝਿਜਕ 112 ਨੰਬਰ ’ਤੇ ਕਾਲ ਕਰੋ । ਇਲਾਕੇ ’ਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਵੋ ।