ਅਕਾਲੀ ਦਲ (ਬ) ਵਲੋਂ ਬਲਦੇਵ ਸਿੰਘ ਗਾਗੇਵਾਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ
ਟੱਲੇਵਾਲ, 2 ਸਤੰਬਰ (ਸੋਨੀ ਚੀਮਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਨੂੰ ਪਾਰਟੀ ਦੀ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ । ਬਲਦੇਵ ਸਿੰਘ ਗਾਗੇਵਾਲ ਦੀ ਇਸ ਨਿਯੁਕਤੀ ’ਤੇ ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜੀ ਬਰਕੰਦੀ, ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਹਲਕਾ ਅਬਜ਼ਰਵਰ ਪ੍ਰੀਤਇੰਦਰ ਸਿੰਘ ਸਿੱਧੂ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਚੰਦ ਸਿੰਘ ਡੱਲਾ, ਐਸ.
ਟੱਲੇਵਾਲ, 2 ਸਤੰਬਰ (ਸੋਨੀ ਚੀਮਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਨੂੰ ਪਾਰਟੀ ਦੀ ਜਰਨਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ । ਬਲਦੇਵ ਸਿੰਘ ਗਾਗੇਵਾਲ ਦੀ ਇਸ ਨਿਯੁਕਤੀ ’ਤੇ ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਕਮਲਜੀਤ ਸਿੰਘ ਰੋਜੀ ਬਰਕੰਦੀ, ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਹਲਕਾ ਅਬਜ਼ਰਵਰ ਪ੍ਰੀਤਇੰਦਰ ਸਿੰਘ ਸਿੱਧੂ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਚੰਦ ਸਿੰਘ ਡੱਲਾ, ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਜਥੇਦਾਰ ਗੁਰਦੀਪ ਸਿੰਘ ਛਾਪਾ, ਬਚਿੱਤਰ ਸਿੰਘ ਰਾਏਸਰ, ਹਰਨੇਕ ਸਿੰਘ ਪੰਡੋਰੀ, ਬਲਰਾਜ ਸਿੰਘ ਕਾਕਾ, ਪ੍ਰਧਾਨ ਸੁਖਪਾਲ ਸਿੰਘ ਮੂੰਮ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੇ ਗਾਗੇਵਾਲ ਪਰਿਵਾਰ ਨੂੰ ਵਧਾਈ ਦਿੱਤੀ । ਆਗੂਆਂ ਨੇ ਕਿਹਾ ਕਿ ਗਾਗੇਵਾਲ ਪਰਿਵਾਰ ਦਾ ਇਲਾਕੇ ਅੰਦਰ ਤਕੜਾ ਜਨ ਆਧਾਰ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ । ਇਸ ਮੌਕੇ ਜਰਨਲ ਕੌਂਸਲ ਮੈਂਬਰ ਬਲਦੇਵ ਸਿੰਘ ਗਾਗੇਵਾਲ ਨੇ ਕਿਹਾ ਕਿ ਉਹ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸੇਵਾ ਭਾਵਨਾ ਤੇ ਤਨਦੇਹੀ ਨਾਲ ਨਿਭਾਉਣਗੇ ।