03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਲਾਈਆਂ ਤੀਜ ਦੀਆਂ ਰੌਣਕਾਂ

ਤਪਾ ਮੰਡੀ, 2 ਸਤੰਬਰ (ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਦੀਆਂ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀਆਂ ਲੜਕੀਆਂ ਸ਼ਾਮਿਲ ਸਨ।

ਅਜੀਤ ਡੈਸਕ 03-09-2026
ਤਪਾ ਮੰਡੀ, 2 ਸਤੰਬਰ (ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਦੀਆਂ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀਆਂ ਲੜਕੀਆਂ ਸ਼ਾਮਿਲ ਸਨ। ਲੜਕੀਆਂ ਵਲੋਂ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾ ਆਦਿ ਵਿਚ ਭਾਗ ਲਿਆ ਗਿਆ। ਇਸ ਮੌਕੇ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਸ਼ਾਮਿਲ ਸਨ। ਇਸ ਮੌਕੇ ਚੇਅਰਪਰਸਨ ਮੈਡਮ ਗੁਰਸ਼ਰਨਜੀਤ ਕੌਰ ਨੇ ਬੱਚਿਆਂ ਨੂੰ ਵਿੱਸਰ ਰਹੇ ਸਭਿਆਚਾਰ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਹਮੇਸ਼ਾ ਜੁੜੇ ਰਹਿਣ ਲਈ ਸੰਬੋਧਿਤ ਕੀਤਾ ਅਤੇ ਉਨ੍ਹਾਂ ਨੇ ਮੈਡਮ ਜਸਵਿੰਦਰ ਕੌਰ ਅਤੇ ਗਗਨਦੀਪ ਕੌਰ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਜੋ ਕਿ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਲਈ ਤਿਆਰੀ ਕਰਵਾ ਰਹੇ ਸਨ । ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ 20 ਲੀਟਰ ਲਾਹਣ ਸਣੇ ਵਿਅਕਤੀ ਕਾਬੂ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਮੌੜਾਂ ਨੇ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।