04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿਹਤ ਵਿਭਾਗ ਵਲੋਂ 7 ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ

ਬਰਨਾਲਾ, 3 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 7 ਸਤੰਬਰ ਤੱਕ ‘ਕੌਮੀ ਖੁਰਾਕ ਹਫ਼ਤਾ’ ਮਨਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਭੋਜਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ ।

ਅਜੀਤ ਡੈਸਕ 04-09-2026
ਬਰਨਾਲਾ, 3 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ 7 ਸਤੰਬਰ ਤੱਕ ‘ਕੌਮੀ ਖੁਰਾਕ ਹਫ਼ਤਾ’ ਮਨਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਚੰਗੀ ਸਿਹਤ ਅਤੇ ਸੰਤੁਲਿਤ ਭੋਜਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ । ਇਹ ਹਫ਼ਤਾ “ਡਿਸਕਵਰ ਦਾ ਪਾਵਰ ਆਫ਼ ਨਿਊਟ੍ਰੀਸ਼ਨ” ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ। ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਿਹਤ ਸੰਸਥਾਵਾਂ, ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸ਼ੋਰ ਬੱਚੇ ਅਤੇ ਜੱਚਾ-ਬੱਚਾ ਤੰਦਰੁਸਤ ਰਹਿਣ। ਅਤੇ ਕਿਹਾ ਕਿ ਚੰਗੀ ਸਿਹਤ ਲਈ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਕਿਸ਼ੋਰਾਂ ਨੂੰ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਦਾਲਾਂ ਅਤੇ ਆਇਓਡੀਨ ਯੁਕਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਜ਼ਰੂਰ ਪਿਆਉਣਾ ਚਾਹੀਦਾ ਹੈ। 6 ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ ਅਤੇ 6 ਮਹੀਨੇ ਤੋਂ 2 ਸਾਲ ਤੱਕ ਮਾਂ ਦੇ ਦੁੱਧ ਦੇ ਨਾਲ-ਨਾਲ ਓਪਰੀ ਸੰਤੁਲਿਤ ਖੁਰਾਕ ਸ਼ੁਰੂ ਕਰਨੀ ਚਾਹੀਦੀ ਹੈ, ਤਲੇ ਹੋਏ ਭੋਜਨ ਅਤੇ ਫਾਸਟ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ । ਭੋਜਨ ਵਿਚ ਨਮਕ ਅਤੇ ਚੀਨੀ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ । ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਹਰਜੀਤ ਸਿੰਘ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਬਲਰਾਜ ਸਿੰਘ ਅਤੇ ਸਕੂਲ ਹੈਲਥ ਕੋਆਰਡੀਨੇਟਰ ਸੁਖਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਾਲ ਚੇਤਨਾ ਮਾਰਚ (ਨਗਰ ਕੀਰਤਨ) ਦਾ ਭਦੌੜ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਗ੍ਰੀਨ ਐਵੀਨਿਊ ਵਾਸੀਆਂ ਨੇ ਐਸ.ਐਸ.ਪੀ. ਅਤੇ ਐਸ.ਪੀ. (ਡੀ.) ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।