04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਚੀਮਾ ਵਿਖੇ ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਮੁਫ਼ਤ ਸਿਖਲਾਈ ਕੈਂਪ

ਟੱਲੇਵਾਲ, 3 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਐਸ. ਬੀ.

ਵੱਖ-ਵੱਖ ਸਕੂਲਾਂ/ਕਾਲਜਾਂ ਦੇ 1485 ਵਿਦਿਆਰਥੀਆਂ ਨੇ ਲਿਆ ਭਾਗ 04-09-2026
ਟੱਲੇਵਾਲ, 3 ਸਤੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਐਸ.ਬੀ.ਆਈ. ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਬੇਰੁਜ਼ਗਾਰ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਇਕ ਵਿਸ਼ੇਸ਼ ਸਿਖਲਾਈ ਕੈਂਪ ਪਰਮਜੀਤ ਕੌਰ ਜਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਮੌਕੇ ਸੰਬੋਧਨ ਕਰਦਿਆਂ ਗੁਰਅੰਮ੍ਰਿਤਪਾਲ ਕੌਰ ਸੀਨੀਅਰ ਫੈਕਲਟੀ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਸਿਖਿਆਰਥੀਆਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਬੈਂਕ ਲੋਨ ਦੀਆਂ ਸਰਕਾਰੀ ਸਕੀਮਾਂ ਅਤੇ ਸਬਸਿਡੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕੈਂਪ ਵਿਚ ਕੋਰਸ, ਖਾਣਾ ਅਤੇ ਪੜ੍ਹਾਈ ਸਮੱਗਰੀ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ 18 ਤੋਂ 45 ਸਾਲ ਤੱਕ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ (ਲੜਕੇ ਅਤੇ ਲੜਕੀਆਂ) ਇਸ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਰਿਤੂ ਸਰਮਾ ਗੈਸਟ ਫੈਕਲਟੀ, ਮੈਡਮ ਪਰਮਜੀਤ ਕੌਰ, ਅੰਗਰੇਜ ਕੌਰ, ਵੀਰਪਾਲ ਕੌਰ ਆਂਗਣਵਾੜੀ ਵਰਕਰ, ਹਰਪਾਲ ਕੌਰ, ਮਨਦੀਪ ਕੌਰ, ਸੰਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜਰ ਸਨ।
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸਫ਼ਾਈ ਮੁਹਿੰਮ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਮਹਿਲ ਕਲਾਂ ਪੁੱਜਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।