04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੰਤ ਘੁੰਨਸ ਨੇ ਵਲੋਂ ਕੈਂਸਰ ਪੀੜਿਤ ਪਰਿਵਾਰਾਂ ਨੂੰ ਚੈੱਕ ਵੰਡੇ

ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਖਵਾਂ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਵਲੋਂ ਕੈਂਸਰ ਪੀੜਤ ਪਰਿਵਾਰਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਮਹਿਲ ਕਲਾਂ ਵਿਖੇ ਬੀ. ਐਸ.

ਅਜੀਤ ਡੈਸਕ 04-09-2026
ਮਹਿਲ ਕਲਾਂ, 3 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਖਵਾਂ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਵਲੋਂ ਕੈਂਸਰ ਪੀੜਤ ਪਰਿਵਾਰਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਮਹਿਲ ਕਲਾਂ ਵਿਖੇ ਬੀ.ਐਸ. ਇਮੀਗ੍ਰੇਸ਼ਨ ਦਫਤਰ ਵੰਡੇ ਗਏ l ਜ਼ਿਕਰਯੋਗ ਹੈ ਕਿ ਕੈਂਸਰ ਪੀੜਿਤ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕਾਂ ’ਚ ਇੱਕ ਚੈੱਕ ਮੁਸਲਿਮ ਪਰਿਵਾਰ ਦੀ ਕੈਂਸਰ ਪੀੜਤ ਮਹਿਲਾ ਸਲਮਾ ਬੇਗਮ ਨੂੰ ਦਿੱਤੇ ਜਾਣ ’ਤੇ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਸਿੱਖ ਧਰਮ ’ਚ ਸਰਬ ਧਰਮਾਂ ਦਾ ਸਤਿਕਾਰ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੀ ਜਾਂਦੀ ਕੈਂਸਰ ਪੀੜਿਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਿਚ ਕਿਸੇ ਵੀ ਧਰਮ ਦੇ ਨਾਲ ਲੋਕਾਂ ਨਾਲ ਕੋਈ ਵਿਤਕਰੇਬਾਜ਼ੀ ਨਹੀਂ ਕੀਤੀ ਜਾਂਦੀ l ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਗਈ ਇਸ ਨਿਸਕਾਮ ਸੇਵਾ ਦੇ ਅਧੀਨ ਅਨੇਕਾਂ ਪੀੜਤ ਪਰਿਵਾਰ ਇਸ ਰਾਸੀ ਦਾ ਲਾਭ ਲੈ ਚੁੱਕੇ ਹਨ । ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਜਨਰਲ ਕੌਂਸਲ ਦੇ ਮੈਂਬਰ ਬਲਦੇਵ ਸਿੰਘ ਗਗੇਵਾਲ, ਜਥੇਦਾਰ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਚੇਅਰਮੈਨ ਲਸਮਣ ਸਿੰਘ ਮੂਮ, ਪਲਵਿੰਦਰ ਸਿੰਘ ਬਾਹਮਣੀਆਂ, ਜਥੇਦਾਰ ਨਾਥ ਸਿੰਘ ਹਮੀਦੀ, ਗੁਰਦੀਪ ਸਿੰਘ ਟਿਵਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਮਨਦੀਪ ਸਿੰਘ ਚੂੰਘਾ ਬਣੇ ਦੀ ਕੋ-ਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਡਾਇਰੈਕਟਰ, ਹਲਕਾ ਵਿਧਾਇਕ ਨੇ ਕਰਵਾ... ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸਫ਼ਾਈ ਮੁਹਿੰਮ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।