06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੁਪਰੀਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ

ਭਦੌੜ, 5 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਡਾ: ਐਸ.

ਅਜੀਤ ਡੈਸਕ 06-09-2026
ਭਦੌੜ, 5 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਡਾ: ਐਸ. ਰਾਧਾ ਕਿ੍ਰਸ਼ਨਨ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰ ਕੇ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਮਨੋਰੰਜਨ ਗਤੀਵਿਧੀਆਂ, ਖੇਡਾਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਦੀਆਂ ਪੇਸ਼ਕਾਰੀਆਂ ਅਤੇ ਹਾਸ-ਮਜਾਕ ਭਰੀਆਂ ਗਤੀਵਿਧੀਆਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਸਮੇਂ ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੋਹਨੀਸ਼ ਮਿਸਾ ਸਮੂਹ ਅਧਿਆਪਕਾਂ ਵਿਚਕਾਰ ਹਾਜ਼ਰ ਹੁੰਦੇ ਹੋਏ। ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਜਿਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਹੀ ਮਾਰਗ ਦਰਸ਼ਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦਾ ਹੈ ਅੰਤ ਵਿਚ ਵੱਖ-ਵੱਖ ਪ੍ਰਕਾਰ ਦੀਆਂ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ’ਤੇ ਵਣ ਵਿਭਾਗ ਦਾ ਐਕਸ਼ਨ ਜਾਰੀ, ਚੱਕ ਖਿਓਵਾਲਾ ਨੇੜੇ ਸਦਰਨ ਨਹਿਰ ’ਤ ਹੋਈ ਨਜਾਇਜ਼ ਉਸਾਰੀ ’ਤੇ ਚਲਾਇਆ ਪੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।