ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਤਪਾ ਮੰਡੀ, 5 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਬੀਬੀ ਮਨਦੀਪ ਕੌਰ ਸੋਢੀ ਨੂੰ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦਾ ਹਲਕਾ ਪ੍ਰਧਾਨ ਅਤੇ ਡਾ: ਇਕਬਾਲ ਮੁਹੰਮਦ ਮੋੜ ਨੂੰ ਮੁਸਲਿਮ ਭਾਈਚਾਰੇ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਵਿਚ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ।
ਤਪਾ ਮੰਡੀ, 5 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਦੇ ਕੌਮੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਬੀਬੀ ਮਨਦੀਪ ਕੌਰ ਸੋਢੀ ਨੂੰ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦਾ ਹਲਕਾ ਪ੍ਰਧਾਨ ਅਤੇ ਡਾ: ਇਕਬਾਲ ਮੁਹੰਮਦ ਮੋੜ ਨੂੰ ਮੁਸਲਿਮ ਭਾਈਚਾਰੇ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਵਿਚ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ 2027 ਦੇ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਕਰ ਕੇ ਪੰਜਾਬ ਅੰਦਰ ਆਉਣ ਵਾਲੀ ਸਰਕਾਰ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਵੇਗੀ। ਇਸ ਸਮੇਂ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ, ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਗੋਰਾ ਸਿੰਘ ਸਰਪੰਚ ਮੱਝੂਕੇ, ਲੱਕੀ ਭੱਟਾਂ, ਗੁਲਾਬ ਸਿੰਘ ਕਾਲਾ ਸਿੱਧੂ, ਹਰਜਿੰਦਰ ਸਿੰਘ ਪਾਲੀ, ਧੰਨਾ ਸਿੰਘ ਪੱਖੋ ਕਲਾਂ ਐਸ.ਸੀ. ਵਿੰਗ, ਬਲਦੀਪ ਸਿੰਘ ਢਿੱਲਵਾਂ, ਬਿੰਦਰ ਸਿੰਘ ਲਧਰੋਈਆ ਹਲਕਾ ਪ੍ਰਧਾਨ ਬੀ.ਸੀ ਵਿੰਗ, ਬਿੰਦਰ ਸਿੰਘ ਜੰਗੀਆਣਾ, ਚਰਨਜੀਤ ਸਿੰਘ ਪੁਰਬਾ, ਕਮਲਦੀਪ ਸਿੰਘ ਅਤੇ ਬਬਲੀ ਸਿੰਘ ਮੋੜ ਆਦਿ ਹਾਜ਼ਰ ਸਨ।