07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ਆਪ’ ਸਰਕਾਰ ਦੇ ਵਾਅਦੇ ਅਤੇ ਕਿਸਾਨੀ ਮੰਗਾਂ ਬਣਨਗੀਆਂ ਚੋਣ ਪ੍ਰਚਾਰ ਦਾ ਮੁੱਖ ਸਵਾਲ-ਭਾਕਿਯੂ ਕਾਦੀਆਂ

ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਪਿੰਡ ਰਾਜਗੜ੍ਹ ਵਿਖੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਰੂੜੇਕੇ, ਬੁੱਗਰ ਸਿੰਘ ਫਰਵਾਹੀ ਅਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਗਏ ਸੀ।

ਅਜੀਤ ਡੈਸਕ 07-09-2026
ਧਨੌਲਾ, 6 ਸਤੰਬਰ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਪਿੰਡ ਰਾਜਗੜ੍ਹ ਵਿਖੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਰੂੜੇਕੇ, ਬੁੱਗਰ ਸਿੰਘ ਫਰਵਾਹੀ ਅਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਗਏ ਸੀ। ਜਿਸ ਵਿਚ ਉਨ੍ਹਾਂ ਵਲੋਂ ਭ੍ਰਿਸ਼ਟਾਚਾਰ ਦਾ ਖ਼ਾਤਮਾ, ਨਸ਼ਾ ਮੁਕਤ ਪੰਜਾਬ, ਵੀ.ਆਈ.ਪੀ. ਕਲਚਰ ਦਾ ਖ਼ਾਤਮਾ, ਸਾਰੀਆਂ ਫ਼ਸਲਾਂ ਤੇ ਐਮ.ਐੱਸ.ਪੀ. ਦੀ ਗਾਰੰਟੀ, ਕਰਜ਼ਾ ਮੁਆਫ਼ੀ, ਸੱਥਾਂ ਵਿਚ ਸਰਕਾਰ ਚਲਾਉਣ ਦੇ ਦਾਅਵੇ ਅਤੇ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਬਹਾਲ ਕਰਨਾ ਆਦਿ ਹੋਰ ਬਹੁਤ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਆਪ ਸਰਕਾਰ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਭੱਜ ਰਹੀ ਹੈ। ਸੱਤਾ ਵਿਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰ ਨੇ ਸੰਵਿਧਾਨ ਦੁਆਰਾ ਦਿੱਤੇ ਹੋਏ ਜਮਹੂਰੀ ਹੱਕਾਂ ’ਤੇ ਡਾਕਾ ਮਾਰਿਆ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਲੜ ਰਹੇ ਸਾਰੇ ਵਰਗਾਂ ’ਤੇ ਤਸ਼ੱਦਦ ਢਾਅ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਸ਼ੇਰੋਂ ਪਿੰਡ ਦੇ ਮੋਹਨਜੀਤ ਸਿੰਘ ਦੀ ਹੈ। ਨਸ਼ੇ ਨਾਲ ਪੰਜਾਬ ਦੇ ਨੌਜਵਾਨ ਹਰ ਰੋਜ਼ ਮਰ ਰਹੇ ਹਨ। ਭ੍ਰਿਸ਼ਟਾਚਾਰ ਇਸ ਸਰਕਾਰ ਵਿਚ ਹੋਰ ਵੱਧ ਰਿਹਾ ਹੈ ਜਿਸ ਕਾਰਨ ਲੋਕਾਂ ਦੀ ਰੋਜਮਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਇਸੇ ਕਾਰਨ ਹੀ ਨਕਲੀ ਕੀਟਨਾਸ਼ਕ ਦਵਾਈਆਂ ਵੱਡੀ ਪੱਧਰ ’ਤੇ ਵਿਕ ਰਹੀਆਂ ਹਨ। ਸਭ ਤੋਂ ਵੱਡਾ ਵਾਅਦਾ ਕੀਤਾ ਸੀ ਕਿ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਪਿੰਡਾਂ ਦੀਆਂ ਸੱਥਾਂ ਵਿਚੋਂ ਚੱਲੇਗੀ ਪਰ ਪਿੰਡਾਂ ਦੀਆਂ ਸੱਥਾਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂੰਹਾਂ ’ਤੇ ਸੰਘਰਸ਼ ਕਰ ਰਹੀਆਂ ਹਨ। ਇਨ੍ਹਾਂ ਵਿਸ਼ਵਾਸ ਘਾਤੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਵਲੋਂ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਵਿਚ ਸਵਾਲ ਕੀਤੇ ਜਾਣਗੇ ਅਤੇ ਜੇਕਰ ਪ੍ਰਸ਼ਾਸਨ ਦੀ ਸ਼ਹਿ ’ਤੇ ਆਮ ਆਦਮੀ ਪਾਰਟੀ ਵਲੋਂ ਕਿਸੇ ਵੀ ਤਰ੍ਹਾਂ ਦਾ ਧੱਕਾ ਕੀਤਾ ਗਿਆ ਤਾਂ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਫਰਵਾਹੀ, ਸੀਪਾ ਫਰਵਾਹੀ, ਗੁਰਤੇਜ ਸਿੰਘ ਕਾਲੇਕੇ, ਮਨਜਿੰਦਰ ਸਿੰਘ ਰਾਜਗੜ੍ਹ, ਸ਼ਿੰਦਾ ਰਾਜਗੜ੍ਹ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਤਿੰਨ ਦਿਨ ਪਹਿਲਾਂ ਨਵੀਂ ਖੁੱਲ੍ਹੀ ਟੈਲੀਕਾਮ ਦੀ ਦੁਕਾਨ ’ਤੇ ਹੋਈ ਚੋਰੀ ਸ਼ਹਿਰ ’ਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਦੁਕਾ... ਅਗਲੀ ਖ਼ਬਰ ਬਾਬਾ ਭਜਨ ਦਾਸ ਦੀ 37ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।