07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਅਧਿਆਪਕ ਦਿਵਸ ਮਨਾਇਆ

ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ.

ਅਧਿਆਪਕ ਦਿਵਸ ਮੌਕੇ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਡਾਇਰੈਕਟਰ ਮੋਹਨੀਸ਼ ਮਿਸ਼ਰਾ, ਪ੍ਰਬੰਧਕਾਂ ਅਤੇ ਸਟਾਫ਼ ਮੈਂਬਰਾਂ ਨਾਲ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 07-09-2026
ਬਰਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੀ ਪ੍ਰਕਿਰਿਆ ਨੂੰ ਸੁਚੱਜੇ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ. ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ. ਨੂੰ ਬਰਨਾਲਾ ਜ਼ਿਲ੍ਹੇ ਲਈ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ) ਅਤੇ ਤਿੰਨੇ ਵਿਧਾਨ ਸਭਾ ਹਲਕਿਆਂ ਦੇ ਲੋਕ ਪ੍ਰਤੀਨਿਧੀਆਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਐਸ.ਆਈ.ਆਰ.-2026 ਦੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਸਬੰਧੀ ਹੁਣ ਤੱਕ ਹੋਈ ਕਾਰਵਾਈ ਦਾ ਜਾਇਜ਼ਾ ਲਿਆ। ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ. ਦਾ ਮੁੱਖ ਮੰਤਵ ਸਹੀ, ਸ਼ੁੱਧ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਅਯੋਗ ਵਿਅਕਤੀ ਦਾ ਨਾਮ ਸੂਚੀ ਵਿਚ ਸ਼ਾਮਿਲ ਨਾ ਹੋਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਬਰਨਾਲਾ ਦੀ ਸੁਣਵਾਈ ਪ੍ਰਕਿਰਿਆ ਵਿਚ ਚੰਗੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਬਰਨਾਲਾ ਸੁਣਵਾਈ ਦੇ ਮਾਮਲੇ ਵਿਚ ਪਹਿਲੇ ਤਿੰਨ ਜ਼ਿਲ੍ਹਿਆਂ ’ਚ ਸ਼ਾਮਿਲ ਹੈ। ਸਮੀਖਿਆ ਮੀਟਿੰਗ ਕਰਨ ਮਗਰੋਂ ਵੋਟਰਾਂ ਦੀ ਸਹੂਲਤ ਲਈ ਲਾਏ ਕੈਂਪਾਂ ਦਾ ਦੌਰਾ ਕੀਤਾ । ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਅਤੇ ਹੰਡਿਆਇਆ ਸਕੂਲ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਦਾਅਵੇ ਤੇ ਇਤਰਾਜ਼ਾਂ ਦੀ ਚੱਲ ਰਹੀ ਪ੍ਰਕਿਰਿਆ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਹੋਰ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਬੀ.ਐਲ.ਓਜ. ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਵੋਟਰ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਪਿੰਡ ਚੀਮਾ ਦੇ ਸ਼ਿਵ ਮੰਦਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਚੀਮਾ ਦੇ ਨੌਜਵਾਨ ਨੇ ਭੁਲੇਖੇ ਨਾਲ ਪੀਤੀ ਜ਼ਹਿਰੀਲੀ ਦਵਾਈ, ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।