08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਗਹਿਲ ਦੇ ਬਾਬਾ ਢੇਰ ਸ਼ਾਹ ਦੇ ਅਸਥਾਨ ’ਤੇ ਸਾਲਾਨਾ ਭੰਡਾਰਾ ਕਰਵਾਇਆ

ਟੱਲੇਵਾਲ, 7 ਸਤੰਬਰ (ਸੋਨੀ ਚੀਮਾ)- ਇਤਿਹਾਸਕ ਪਿੰਡ ਗਹਿਲ ਵਿਖੇ ਬਾਬਾ ਢੇਰ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਭੰਡਾਰਾ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਪਿੰਡ ਅਤੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।

ਅਜੀਤ ਡੈਸਕ 08-09-2026
ਟੱਲੇਵਾਲ, 7 ਸਤੰਬਰ (ਸੋਨੀ ਚੀਮਾ)- ਇਤਿਹਾਸਕ ਪਿੰਡ ਗਹਿਲ ਵਿਖੇ ਬਾਬਾ ਢੇਰ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਭੰਡਾਰਾ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਪਿੰਡ ਅਤੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਸਮਾਜ ਸੇਵਾ ਨੂੰ ਸਮਰਪਿਤ ਸ਼ਖ਼ਸੀਅਤਾਂ ਜਗਰੂਪ ਸਿੰਘ ਉਰਫ਼ ਜਗ ਸਿੱਧੂ ਯੂ.ਐਸ.ਏ ਨੇ ਜਿੱਥੇ 45 ਹਜ਼ਾਰ ਦੀ ਰਾਸ਼ੀ ਉਕਤ ਅਸਥਾਨ ਦੇ ਨਵੀਨੀਕਰਨ ਲਈ ਦਿੱਤੀ, ਉੱਥੇ ਸਰਪੰਚ ਬਲਵੀਰ ਸਿੰਘ ਮਾਨ ਵਲੋਂ 11 ਹਜ਼ਾਰ, ਵਜੀਰ ਸਿੰਘ ਸਿੱਧੂ ਵਲੋਂ 6 700 ਰੁਪਏ ਤੋਂ ਇਲਾਵਾ ਹੋਰ ਦਾਨੀ ਸੱਜਣਾਂ ਨੇ ਵੀ ਰਾਸ਼ੀ ਦਾਨ ਕੀਤੀ । ਇਸ ਮੌਕੇ ਬਾਬਾ ਢੇਰ ਸ਼ਾਹ ਦੇ ਅਸਥਾਨ ਦੀ ਰਸਮ ਪੂਰੀ ਸ਼ਰਧਾ ਨਾਲ ਅਦਾ ਕੀਤੀ ਗਈ । ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਸਾਲਾਨਾ ਭੰਡਾਰਾ ਪਿੰਡ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਲਈ ਹਰ ਸਾਲ ਕਰਵਾਇਆ ਜਾਂਦਾ ਹੈ। ਅਖੀਰ ਵਿਚ ਕਮੇਟੀ ਵਲੋਂ ਭੰਡਾਰੇ ’ਚ ਪਹੁੰਚੇ ਪਤਵੰਤੇ ਸੱਜਣਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਸਰਪੰਚ ਬਲਵੀਰ ਸਿੰਘ ਮਾਨ, ਪੰਚ ਕਰਮਜੀਤ ਸਿੰਘ ਸਿੱਧੂ, ਪੰਚ ਜਗਰੂਪ ਸਿੰਘ ਸਿੱਧੂ, ਪੰਚ ਸੁਖਵਿੰਦਰ ਸਿੰਘ ਧਾਲੀਵਾਲ, ਦਲਜੀਤ ਸਿੰਘ ਮਾਨ, ਲੱਖੀ ਡੀਪੂ ਵਾਲਾ, ਸ਼ਮਸ਼ੀਰ ਖਾਂ, ਬੱਬੂ ਖਾਂ, ਫ਼ਿਰੋਜ਼ ਖ਼ਾਨ, ਫ਼ਰਿਆਦ ਅਲੀ, ਬੂਟਾ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਬੂਟਾ ਖ਼ਾਨ,ਜਗਰਾਜ ਸਿੰਘ, ਅਮਜਦ ਖ਼ਾਨ, ਰਫ਼ੀ ਮੁਹੰਮਦ, ਬਹਾਦਰ ਅਲੀ, ਬੂਟਾ ਖ਼ਾਨ, ਬਹਾਰ ਅਲੀ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਬਾਬਾ ਬਲਜੀਤ ਸਿੰਘ ਕੈਰੋਂ ਦੀ ਯਾਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਨਾਨਕਸਰ ਠਾਠ ਮਹਿਲ ਕਲਾਂ ਵਿਖੇ 61ਵਾਂ ਸਾਲਾਨਾ ਸੰਤ ਸਮਾਗਮ 11 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।