ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਮੀਟਿੰਗ ਹੋਈ
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਮੰਡਲ ਕਮੇਟੀਆਂ ਦੀ ਮੀਟਿੰਗ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਸਾਥੀ ਬੂਟਾ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸ਼ਹਿਰੀ ਮੰਡਲ ਬਰਨਾਲਾ ਦੇ ਸਕੱਤਰ ਗੁਰਚਰਨ ਸਿੰਘ, ਅਜਮੇਰ ਸਿੰਘ, ਗੁਰਨਾਮ ਸਿੰਘ ਦੇ ਬੇਵਕਤੀ ਵਿਛੋੜੇ ਉੱਤੇ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।
ਪ
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਮੰਡਲ ਕਮੇਟੀਆਂ ਦੀ ਮੀਟਿੰਗ ਦੌਰਾਨ ਆਗੂ। ਅਜੀਤ ਤਸਵੀਰ
08-09-2026
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਮੰਡਲ ਕਮੇਟੀਆਂ ਦੀ ਮੀਟਿੰਗ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਸਾਥੀ ਬੂਟਾ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸ਼ਹਿਰੀ ਮੰਡਲ ਬਰਨਾਲਾ ਦੇ ਸਕੱਤਰ ਗੁਰਚਰਨ ਸਿੰਘ, ਅਜਮੇਰ ਸਿੰਘ, ਗੁਰਨਾਮ ਸਿੰਘ ਦੇ ਬੇਵਕਤੀ ਵਿਛੋੜੇ ਉੱਤੇ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮਸਲੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਸ਼ਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਮੋਹਣ ਸਿੰਘ ਛੰਨਾਂ ਅਤੇ ਗੌਰੀ ਸ਼ੰਕਰ ਨੇ ਕਿਹਾ ਕਿ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਸਬੰਧੀ ਸਪਸ਼ਟ ਹੁਕਮ ਜਾਰੀ ਕਰਨ ਤੋਂ ਬਾਅਦ ਵੀ ਪੰਜਾਬ ਸਰਕਾਰ ਵਲੋਂ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਕਰਦਿਆਂ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰ ਦਿੱਤੀ ਹੈ। ਪੰਜਾਬ ਦੇ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਲੋਂ ਪੰਜਾਬ ਦੀ ਇੱਕਜੁੱਟ ਹੋ ਕੇ ਸੰਘਰਸ਼ ਕਰ ਰਹੀ ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਵਿਚ ਫੁੱਟ ਪਾਉਣ ਦੀ ਨੀਅਤ ਨਾਲ 7ਵੇਂ ਕੇਂਦਰੀ ਤਨਖ਼ਾਹ ਸਕੇਲ ਹਾਸਲ ਕਰਨ ਵਾਲੇ ਮੁਲਾਜ਼ਮਾਂ ਲਈ 60 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਦਾ ਬਿਆਨ ਦਿੱਤਾ ਹੈ। ਜਦ ਕਿ ਮੁਲਾਜ਼ਮ ਪੰਜਾਬ ਦੇ ਮੁਲਾਜ਼ਮਾਂ ਉੱਤੇ ਜਬਰੀ ਥੋਪਿਆ 7ਵਾਂ ਤਨਖ਼ਾਹ ਸਕੇਲ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਵਾਲੀਆਂ ਲੋਕ/ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਦੇ ਰਾਹ ਤੁਰ ਰਹੀ ਹੈ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਨੇ ਆਪਣੀਆਂ ਮੰਗਾਂ, 18 ਫ਼ੀਸਦੀ ਡੀ.ਏ ਦੀ ਪ੍ਰਾਪਤੀ, 1-1-2016 ਤੋਂ ਪੈਨਸ਼ਨ 2.59 % ਦੇ ਫੈਕਟਰ ਨੂੰ ਲਾਗੂ ਕਰਾਉਣਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਉਣਾ, ਮੈਡੀਕਲ ਕੈਸ਼ਲੈਸ ਸਕੀਮ ਲਾਗੂ ਕਰਾਉਣਾ ਆਦਿ ਮੰਗਾਂ ਨੂੰ ਲੈ ਕੇ ਲਗਾਤਾਰ ਵਿਸ਼ਾਲ ਅਤੇ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨਰਾਇਣ ਦੱਤ, ਰੁਲਦੂ ਸਿੰਘ ਗੁੰਮਟੀ, ਜੱਗਾ ਸਿੰਘ ਧਨੌਲਾ, ਬਲਵੰਤ ਸਿੰਘ ਬਰਨਾਲਾ, ਹਰਨੇਕ ਸਿੰਘ ਸੰਘੇੜਾ ਨੇ ਕਿਹਾ ਕਿ 8 ਸਤੰਬਰ ਨੂੰ ਮਨਿਸਟਰੀਅਲ ਕਾਮਿਆਂ ਦੀ ਹੜਤਾਲ ਦਾ ਸਮਰਥਨ, 12-13 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਮਾਰਚ ਸਮੇਤ 10 ਅਕਤੂਬਰ ਮਹੀਨੇ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ/ਮਾਰਚ ਵਿਚ ਪਾਵਰਕਾਮ ਦੇ ਪੈਨਸ਼ਨਰਜ਼ ਦੇ ਦੋਵੇਂ ਮੰਡਲਾਂ ਵਿਚੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਤੀਰਥ ਦਾਸ ਬਾਵਾ, ਬਹਾਦਰ ਸੰਘੇੜਾ, ਸੁਖਵੰਤ ਸਿੰਘ ਚੂੰਘਾਂ, ਜਗਮੀਤ ਸਿੰਘ ਧਨੇਰ, ਬਹਾਦਰ ਸੇਖਾ, ਜੋਗਿੰਦਰ ਪਾਲ, ਪ੍ਰਿਤਪਾਲ ਗੌੜ, ਰਾਜਪਤੀ, ਰੁਲਦੂ ਸਿੰਘ ਗੁੰਮਟੀ, ਜਗਰਾਜ ਬਾਜਵਾ, ਗੁਰਜੰਟ ਧਨੌਲਾ, ਰਾਮ ਲੱਖਣ, ਰਾਮ ਪਾਲ, ਸੁਖਪਾਲ ਸਿੰਘ ਢਿੱਲਵਾਂ, ਛੱਜੂ ਰਾਮ ਆਦਿ ਹਾਜ਼ਰ ਸਨ।