ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਸ੍ਰੀ ਖਡੂਰ ਸਾਹਿਬ ਦੀ ਸਮੂਹ ਸੰਗਤ ਨੂੰ ਸੱਦਾ-ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕਰਵਾਈਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ 13 ਸਤੰਬਰ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ।
ਰ
ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸੇਰੋਂ
08-09-2026
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕਰਵਾਈਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ ਦੀ ਲੜੀ ਤਹਿਤ 13 ਸਤੰਬਰ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਲੋਂ ਪੂਰੀ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਇਹ ਰੈਲੀ ਮਾਝੇ ਦੀਆਂ ਹੁਣ ਤੱਕ ਦੀਆਂ ਵੱਡੀਆਂ ਰੈਲੀਆਂ ਵਿਚੋਂ ਇਕ ਹੋਵੇਗੀ । ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਟੀਮਾਂ ਅਤੇ ਵਲੰਟੀਅਰ ਗਰੁੱਪ ਤਿਆਰ ਕਰਕੇ ਲੰਗਰ, ਪਾਰਕਿੰਗ, ਪੀਣ ਵਾਲੇ ਪਾਣੀ ਤੇ ਰੂਟ ਸੰਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਵਰਕਰਾਂ ਅਤੇ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਪਾਰਟੀ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਪੱਧਰ ’ਤੇ ਆਗੂ ਤੇ ਵਰਕਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਜੁਟੇ ਹੋਏ ਹਨ। ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਹਲਕਾ ਸ੍ਰੀ ਖਡੂਰ ਸਾਹਿਬ ਦੀ ਸਮੂਹ ਸੰਗਤ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 13 ਸਤੰਬਰ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੈਲੀ ਨੂੰ ਸਫ਼ਲ ਬਣਾਉਣ।