ਜਨਗਣਨਾ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਚਾਰਜ ਅਫ਼ਸਰਾਂ ਨਾਲ ਮੀਟਿੰਗ
ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਮਿਤੀ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ।
ਬਰਨਾਲਾ, 7 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਤਹਿਤ ਸਵੈ ਗਣਨਾ ਮਿਤੀ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ। ਇਸ ਮਗਰੋਂ ਆਬਾਦੀ ਦੀ ਗਿਣਤੀ ਲਈ ਗਿਣਤੀਕਾਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ ਘਰ ਜਾਣਗੇ। 5 ਜਨਵਰੀ ਤੋਂ 9 ਜਨਵਰੀ 2027 ਤੱਕ ਰਵੀਜ਼ਨਲ ਰਾਊਂਡ ਹੋਵੇਗਾ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ 40 ਪ੍ਰਸ਼ਨ ਪੁੱਛੇ ਜਾਣਗੇ। ਜਿਨ੍ਹਾਂ ਵਿਚ ਵਿਅਕਤੀ ਦਾ ਨਾਮ, ਉਮਰ, ਪਤੀ/ਪਤਨੀ ਦਾ ਨਾਮ, ਕਿੱਤਾ, ਮੋਬਾਈਲ ਨੰਬਰ, ਆਧਾਰ ਨੰਬਰ ਸਮੇਤ ਹੋਰ ਸਵਾਲ ਸ਼ਾਮਲ ਹੋਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜਨਗਣਨਾ/ ਚਾਰਜ ਅਫ਼ਸਰਾਂ ਨੂੰ ਦੂਜੇ ਪੜਾਅ ਦੀਆਂ ਆਗਾਮੀ ਤਿਆਰੀਆਂ ਸ਼ੁਰੂ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹਾ ਬਰਨਾਲਾ ਵਿਚ ਦੂਜੇ ਪੜਾਅ ਨੂੰ ਪਹਿਲੇ ਪੜਾਅ ਵਾਂਗ ਮੋਹਰੀ ਰਹਿੰਦਿਆਂ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ, ਐਸ.ਡੀ.ਐਮ. ਬਰਨਾਲਾ ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਖੋਜ ਅਫ਼ਸਰ ਚਰਨਜੀਤ ਕੌਰ, ਜਨਗਣਨਾ ਸੈਲ ਇੰਚਾਰਜ ਹਰਜੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।