09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ

ਸ਼ਹਿਣਾ, 8 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਮੁਖੀ ਕੰਨਿਆ ਹਾਈ ਸਕੂਲ ਸ਼ਹਿਣਾ ਨੂੰ ਸਰਪੰਚ ਨਾਜਮ ਸਿੰਘ ਦੀ ਅਗਵਾਈ ਵਿਚ ਸ਼ਹਿਣਾ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਜਮ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਕੰਨਿਆ ਹਾਈ ਸਕੂਲ ਦੀ ਜਦ ਤੋਂ ਪਰਮਿੰਦਰ ਸਿੰਘ ਢਿੱਲੋਂ ਨੇ ਕਮਾਂਡ ਸੰਭਾਲੀ ਹੈ, ਉਸ ਸਮੇਂ ਤੋਂ ਸਕੂਲ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ।

ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ 09-09-2026
ਸ਼ਹਿਣਾ, 8 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਮੁਖੀ ਕੰਨਿਆ ਹਾਈ ਸਕੂਲ ਸ਼ਹਿਣਾ ਨੂੰ ਸਰਪੰਚ ਨਾਜਮ ਸਿੰਘ ਦੀ ਅਗਵਾਈ ਵਿਚ ਸ਼ਹਿਣਾ ਪੰਚਾਇਤ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਜਮ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਕੰਨਿਆ ਹਾਈ ਸਕੂਲ ਦੀ ਜਦ ਤੋਂ ਪਰਮਿੰਦਰ ਸਿੰਘ ਢਿੱਲੋਂ ਨੇ ਕਮਾਂਡ ਸੰਭਾਲੀ ਹੈ, ਉਸ ਸਮੇਂ ਤੋਂ ਸਕੂਲ ਤਰੱਕੀ ਦੀਆਂ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਵਲੋਂ ਲਿਖੀਆਂ ਕਈ ਪਾਠ ਪੁਸਤਕਾਂ ਕਲਾਸਾਂ ਵਿਚ ਲੱਗੀਆਂ ਹੋਈਆਂ ਹਨ। ਪਰਮਿੰਦਰ ਸਿੰਘ ਨੇ ਖ਼ੁਦ ਹੀ ਸੂਬਾ ਪੱਧਰੀ ਐਵਾਰਡ ਪ੍ਰਾਪਤ ਨਹੀਂ ਕੀਤਾ, ਬਲਕਿ ਇਨ੍ਹਾਂ ਦੀਆਂ ਪੜਾਈਆਂ ਹੋਈਆਂ ਵਿਦਿਆਰਥਣਾਂ ਨਾਮਣਾ ਖੱਟ ਚੁੱਕੀਆਂ ਹਨ। ਇਸ ਸਮੇਂ ਪ੍ਰਿੰਸੀਪਲ ਪਰਮਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜੋ ਸਨਮਾਨ ਪੰਚਾਇਤ ਅਤੇ ਪਿੰਡ ਦੇ ਲੋਕਾਂ ਵਲੋਂ ਦਿੱਤਾ ਜਾਂਦਾ ਹੈ, ਉਹ ਸਨਮਾਨ ਦੀ ਮਾਨਤਾ ਕਿਸੇ ਵੀ ਸਨਮਾਨ ਨਾਲੋਂ ਵੱਡੀ ਹੁੰਦੀ ਹੈ। ਇਸ ਮੌਕੇ ਸਾਬਕਾ ਸਰਪੰਚ ਜਤਿੰਦਰ ਸਿੰਘ ਖਹਿਰਾ, ਜੈਆਦਮ ਸਿੰਘ ਧਾਲੀਵਾਲ ਪ੍ਰਧਾਨ ਸਹਿਕਾਰੀ ਸਭਾ, ਗੁਰਪ੍ਰੀਤ ਸਿੰਘ ਮਨੀ ਗਿੱਲ ਪ੍ਰਧਾਨ ਪੁੱਤਰੀ ਪਾਠਸ਼ਾਲਾ ਪ੍ਰਬੰਧਕ ਕਮੇਟੀ, ਰੂਪਾ ਸਿੰਘ ਪੰਚ, ਦੀਪੀ ਰਾਜਸਥਾਨੀ ਆਦਿ ਤੋਂ ਇਲਾਵਾ ਹੋਰ ਪੰਚ ਹਾਜ਼ਰ ਸਨ।
ਪਿਛਲੀ ਖ਼ਬਰ ਸੰਸਦ ਮੈਂਬਰ ਮੀਤ ਹੇਅਰ ਨੇ ਝਲੂਰ ਧਾਮ ਵਿਖੇ ਗਊਸ਼ਾਲਾ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਕਿਹਾ, ਪਿੰਡ ਝਲੂਰ ’ਚ ਡੇਢ ਕਰੋੜ... ਅਗਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।