ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਤਰੰਜ ਮੁਕਾਬਲਿਆਂ ਲਈ ਚੋਣ
ਬਰਨਾਲਾ, 10 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਅਮੋਲ ਸਿੰਘ ਵੜੈਂਚ ਅਤੇ ਪਵਨ ਪ੍ਰੀਤਇੰਦਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।
ਵਿਦਿਆਰਥੀ ਅਮੋਲ ਸਿੰਘ ਵੜੈਂਚ ਅਤੇ ਪਵਨ ਪ੍ਰੀਤਇੰਦਰ ਸਿੰਘ
11-09-2026