14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਸ਼ੀਲੀਆਂ ਗੋਲੀਆਂ ਸਮੇਤ 4 ਜਣੇ ਕਾਬੂ

ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਸਥਾਨਕ ਅਨਾਜ ਮੰਡੀ ਬਰਨਾਲਾ ਵਿਖੇ 4 ਜਣਿਆ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਤੇਜਿੰਦਰਜੀਤ ਸਿੰਘ ਨੇ ਦੱਸਿਆ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 14-09-2026
ਬਰਨਾਲਾ, 13 ਸਤੰਬਰ (ਰਾਜ ਪਨੇਸਰ)-ਸਥਾਨਕ ਅਨਾਜ ਮੰਡੀ ਬਰਨਾਲਾ ਵਿਖੇ 4 ਜਣਿਆ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਤੇਜਿੰਦਰਜੀਤ ਸਿੰਘ ਨੇ ਦੱਸਿਆ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਲੱਛਮੀ ਕੌਰ ਪਤਨੀ ਰੂਪ ਸਿੰਘ, ਰਾਣੋ ਪਤਨੀ ਸਰਬਜੀਤ ਸਿੰਘ, ਮੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀਆਨ ਬਰਨਾਲਾ, ਬਲਜੀਤ ਸਿੰਘ ਪੁੱਤਰ ਰੂਪ ਸਿੰਘ ਵਾਸੀ ਬਦਿਆਲਾ ਜ਼ਿਲ੍ਹਾ ਬਠਿੰਡਾ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਭਾਰੀ ਮਾਤਰਾ ਵਿਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਅਨਾਜ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ 4 ਜਣਿਆ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਬਜ਼ੀ ਮੰਡੀ ਵਿਖੇ ਨਵੇਂ ਬਣੇ ਸ਼ੈੱਡ ਦੇ ਫੜ੍ਹਾਂ ਦੀ ਵੰਡ ਨੂੰ ਲੈ ਕੇ ਪਿਆ ਰੌਲਾ ਅਗਲੀ ਖ਼ਬਰ ਪ੍ਰਸਿੱਧ ਜੋਤਿਸ਼ ਆਚਾਰੀਆ ਸ਼ੌਰਿਆ ਗਾਰਗੀ ਵਿਸ਼ਵ ਰਤਨ ਗੌਰਵ ਸਨਮਾਨ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।