14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਚੱਲ ਰਹੇ ਕਾਰਜਾਂ ਨੂੰ ਰੋਕਣ ਨੂੰ ਲੈ ਕੇ ਕਾਂਗਰਸੀ ਅਤੇ ‘ਆਪ’ ਆਗੂਆਂ ਵਿਚਾਲੇ ਹੰਗਾਮਾ

ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਪਿੰਡ ਚੂੰਘਾ ਵਿਖੇ ਉਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ, ਜਦੋਂ ਪ੍ਰਬੰਧਕ ਦੀ ਅਗਵਾਈ ’ਚ ਚੱਲ ਰਹੇ ਪਾਈਪ ਪਾਉਣ ਦੇ ਕੰਮ ਨੂੰ ਰੋਕਣ ਪਹੁੰਚੇ ਕਾਂਗਰਸੀ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਆਪਸ ’ਚ ਟਕਰਾ ਗਏ। ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜੀ ਹੋਈ ਅਤੇ ਸਥਿਤੀ ਤਣਾਅ ਪੂਰਨ ਬਣ ਗਈ।

ਅਜੀਤ ਡੈਸਕ 14-09-2026
ਟੱਲੇਵਾਲ, 13 ਸਤੰਬਰ (ਸੋਨੀ ਚੀਮਾ)-ਪਿੰਡ ਚੂੰਘਾ ਵਿਖੇ ਉਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ, ਜਦੋਂ ਪ੍ਰਬੰਧਕ ਦੀ ਅਗਵਾਈ ’ਚ ਚੱਲ ਰਹੇ ਪਾਈਪ ਪਾਉਣ ਦੇ ਕੰਮ ਨੂੰ ਰੋਕਣ ਪਹੁੰਚੇ ਕਾਂਗਰਸੀ ਆਗੂਆਂ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਆਪਸ ’ਚ ਟਕਰਾ ਗਏ। ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜੀ ਹੋਈ ਅਤੇ ਸਥਿਤੀ ਤਣਾਅ ਪੂਰਨ ਬਣ ਗਈ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਥਾਨਕ ਪ੍ਰਸ਼ਾਸਨ ਅਤੇ ਸੱਤਾਧਾਰੀ ਪਾਰਟੀ ਵਲੋਂ ਅਦਾਲਤ ਦੇ ਹੁਕਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿੰਡ ਦੇ ਸਰਪੰਚ ਹਰਦੀਪ ਸਿੰਘ ਦੀਪਾ ਨੂੰ ਪਿਛਲੇ ਸਮੇਂ ਦੌਰਾਨ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਦੀ ਦੇਖ-ਰੇਖ ਲਈ ਸਰਕਾਰੀ ਪ੍ਰਬੰਧਕ ਕੀਤਾ ਗਿਆ ਸੀ। ਇਸ ਦੌਰਾਨ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਆਗੂਆਂ ਵਲੋਂ ਪਿੰਡ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਸਨ। ਇਸੇ ਦੌਰਾਨ ਅਦਾਲਤ ਵਲੋਂ ਉਕਤ ਸਰਪੰਚ ਨੂੰ ਦੁਬਾਰਾ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਜਿਸ ਉਪਰੰਤ ਅੱਜ ਪਿੰਡ ਵਿਚ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਕਾਂਗਰਸੀ ਆਗੂ ਜਸਵੀਰ ਸਿੰਘ ਖੇੜੀ, ਕਮਲ ਚੱਕ ਅਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਵੀ ਸਰਪੰਚ ਦੇ ਹੱਕ ਵਿਚ ਪਹੁੰਚੇ ਅਤੇ ਆਗੂਆਂ ਨੇ ਕਿਹਾ ਕਿ ਅਦਾਲਤ ਵਲੋਂ ਸਰਪੰਚ ਬਹਾਲ ਹੋ ਚੁੱਕਾ ਹੈ, ਤਾਂ ਸਰਕਾਰੀ ਪ੍ਰਬੰਧਕ ਕੋਲ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਰਹਿ ਜਾਂਦਾ। ਇਸ ਦੇ ਬਾਵਜੂਦ ਅੱਜ ਪਿੰਡ ਵਿਚ ਪ੍ਰਬੰਧਕ ਦੀ ਅਗਵਾਈ ਹੇਠ ਪਾਈਪ ਪਾਉਣ ਦਾ ਕੰਮ ਜਾਰੀ ਸੀ, ਜਿਸ ਨੂੰ ਕਾਂਗਰਸੀ ਆਗੂਆਂ ਨੇ ਅਦਾਲਤੀ ਹੁਕਮਾਂ ਦੀ ਤੌਹੀਨ ਕਿਹਾ । ਇਸ ਦੌਰਾਨ ਜਿਵੇਂ ਹੀ ਕਾਂਗਰਸੀ ਆਗੂ ਅਤੇ ਵਰਕਰ ਕੰਮ ਰੋਕਣ ਲਈ ਮੌਕੇ ’ਤੇ ਪਹੁੰਚੇ, ਉੱਥੇ ਪਹਿਲਾਂ ਤੋਂ ਮੌਜੂਦ ‘ਆਪ’ ਆਗੂਆਂ ਅਤੇ ਵਰਕਰਾਂ ਨੇ ਇਸ ਦਾ ਵਿਰੋਧ ਕੀਤਾ। ‘ਆਪ’ ਵਰਕਰਾਂ ਦਾ ਤਰਕ ਸੀ ਕਿ ਪਿੰਡ ਦੇ ਵਿਕਾਸ ਕਾਰਜਾਂ ਵਿਚ ਕੋਈ ਰੁਕਾਵਟ ਨਹੀਂ ਪੈਣੀ ਚਾਹੀਦੀ ਅਤੇ ਇਹ ਕੰਮ ਜਨਤਾ ਦੀ ਸਹੂਲਤ ਲਈ ਕੀਤਾ ਜਾ ਰਿਹਾ ਹੈ। ਦੇਖਦੇ ਹੀ ਦੇਖਦੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਇਸ ਦੌਰਾਨ ਕਾਂਗਰਸੀ ਆਗੂ ਜਸਵੀਰ ਸਿੰਘ ਖੇੜੀ ਅਤੇ ਆਪ ਦੇ ਆਗੂ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਤੋਂ ਇਲਾਵਾ ਹੋਰ ਆਗੂਆਂ ਵਿਚ ਕਾਫੀ ਬਹਿਸ ਵੀ ਹੋਈ। ਇਸ ਉਪਰੰਤ ਕਾਂਗਰਸੀ ਆਗੂਆਂ ਨੇ ਕਿਹਾ, ਜਦੋਂ ਅਦਾਲਤ ਨੇ ਸਰਪੰਚ ਨੂੰ ਬਹਾਲ ਕਰ ਦਿੱਤਾ ਹੈ, ਤਾਂ ਪ੍ਰਸ਼ਾਸਨ ਨੂੰ ਕਾਨੂੰਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਦੂਜੇ ਪਾਸੇ, ‘ਆਪ’ ਆਗੂਆਂ ਨੇ ਕਿਹਾ ਕਿ ਵਿਕਾਸ ਕਾਰਜ ਸਿਰਫ਼ ਪਿੰਡ ਵਾਸੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਅਤੇ ਸੂਝਵਾਨਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾ ਦਿੱਤਾ ਗਿਆ।
ਪਿਛਲੀ ਖ਼ਬਰ ਭਾਕਿਯ ਏਕਤਾ ਉਗਰਾਹਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ਘਿਰਾਓ ਅਗਲੀ ਖ਼ਬਰ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਹੋਏ ਠੁੱਸ- ਖਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।