ਪਿੰਡ ਗੰਗੋਹਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਗੰਗੋਹਰ ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀਏ ਭਾਈ ਜਗਸੀਰ ਸਿੰਘ ਖਾਲਸਾ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਦਿਆਂ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਗੁਰਮਤਿ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਪਿੰਡਾਂ ’ਚ ਰਾਤਰੀ ਦੀਵਾਨ ਸਜਾਏ ਜਾ ਰਹੇ ਹਨ ਅਤੇ ਅਜੋਕੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ, ਜਿਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਸੰਗਤ ਵਿਚ ਲਗਾਉਣਾ ਚਾਹੀਦਾ ਹੈ।
ਮਹਿਲ ਕਲਾਂ, 14 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਗੰਗੋਹਰ ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀਏ ਭਾਈ ਜਗਸੀਰ ਸਿੰਘ ਖਾਲਸਾ ਦੇ ਜਥੇ ਨੇ ਰਸਭਿੰਨਾ ਕੀਰਤਨ ਕਰਦਿਆਂ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਗੁਰਮਤਿ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਪਿੰਡਾਂ ’ਚ ਰਾਤਰੀ ਦੀਵਾਨ ਸਜਾਏ ਜਾ ਰਹੇ ਹਨ ਅਤੇ ਅਜੋਕੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ, ਜਿਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਸੰਗਤ ਵਿਚ ਲਗਾਉਣਾ ਚਾਹੀਦਾ ਹੈ। ਇਸ ਮੌਕੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਨਾਲ ਸਬੰਧਿਤ ਗੁਰਜੀਤ ਸਿੰਘ ਖਾਲਸਾ ਅਤੇ ਭਾਈ ਸਤਿਨਾਮ ਸਿੰਘ ਮਹਿਲ ਕਲਾਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਿਆ। ਇਸ ਸਮੇਂ ਲੋਕਲ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿੱਕਰ ਸਿੰਘ, ਹੈੱਡ ਗ੍ਰੰਥੀ ਜਗਸੀਰ ਸਿੰਘ, ਸਕੱਤਰ ਬੂਟਾ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ, ਖ਼ਜ਼ਾਨਚੀ ਹਰਪ੍ਰੀਤ ਸਿੰਘ, ਡਾ: ਮੇਜਰ ਸਿੰਘ, ਬਲਜੀਤ ਸਿੰਘ, ਸਟੂਡੀਓ ਨਵਦੀਪ ਸਿੰਘ, ਜਸਵੀਰ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ।