16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਖ਼ਿਆਲੀ ਵਿਖੇ ਬਾਬਾ ਰਾਮ ਜੋਗੀ ਪੀਰ ਚੌਥ ਦਾ ਸਾਲਾਨਾ ਸਮਾਗਮ ਸੰਪੰਨ

ਮਹਿਲ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਖ਼ਿਆਲੀ ਵਿਖੇ ਮੁੱਖ ਸੇਵਾਦਾਰ ਬਾਬਾ ਘਣਾ ਨੰਦ ਦੀ ਅਗਵਾਈ, ਗ੍ਰਾਮ ਪੰਚਾਇਤ ਅਤੇ ਸੰਗਤ ਦੇ ਸਹਿਯੋਗ ਨਾਲ ਬਾਬਾ ਰਾਮ ਜੋਗੀ ਪੀਰ ਚੌਥ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਸੰਪੰਨ ਹੋਇਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 47 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 16-09-2026
ਮਹਿਲ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਖ਼ਿਆਲੀ ਵਿਖੇ ਮੁੱਖ ਸੇਵਾਦਾਰ ਬਾਬਾ ਘਣਾ ਨੰਦ ਦੀ ਅਗਵਾਈ, ਗ੍ਰਾਮ ਪੰਚਾਇਤ ਅਤੇ ਸੰਗਤ ਦੇ ਸਹਿਯੋਗ ਨਾਲ ਬਾਬਾ ਰਾਮ ਜੋਗੀ ਪੀਰ ਚੌਥ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਸੰਪੰਨ ਹੋਇਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 47 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਦੀਵਾਨਾਂ ਵਿਚ ਪ੍ਰਚਾਰਕ ਭਾਈ ਜਸਕਰਨ ਸਿੰਘ ਕਾਹਨਗੜ੍ਹ, ਢਾਡੀ ਬਲਦੇਵ ਸਿੰਘ ਲੌਂਗੋਵਾਲ ਅਤੇ ਸਾਦਿਕ ਅਲੀ ਹਥਨ ਦੇ ਜਥਿਆਂ ਨੇ ਇਤਿਹਾਸਕ ਵਾਰਾਂ ਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ’ਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇਦਾਰ ਨਾਥ ਸਿੰਘ ਹਮੀਦੀ, ਕਮਲਜੀਤ ਸਿੰਘ ਚੱਕ, ਪਰਮਿੰਦਰ ਸਿੰਘ ਭੰਗੂ ਸਮੇਤ ਕਈ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਦੇ ਹਨ। ਇਸ ਮੌਕੇ ਸਰਪੰਚ ਮਨਪ੍ਰੀਤ ਕੌਰ, ਸਮਾਜ ਸੇਵੀ ਰਾਜਾ ਰਾਮ ਬੱਗੂ, ਕਮੇਟੀ ਪ੍ਰਧਾਨ ਡਾ. ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਕੁਲਵੰਤ ਸਿੰਘ, ਰਾਮ ਸਿੰਘ ਲੱਖਾ ਆਦਿ ਪ੍ਰਬੰਧਕਾਂ ਦੀ ਹਾਜ਼ਰੀ ਵਿਚ ਆਏ ਮੁੱਖ ਮਹਿਮਾਨਾਂ ਤੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ ।
ਪਿਛਲੀ ਖ਼ਬਰ ਵਾਈ.ਐਸ. ਜੈਨੇਟਿਕਸ ਪ੍ਰੀ-ਸਕੂਲ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ- ਵਿਧਾਇਕ ਉੱਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।