16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

23 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ- ਧੂਰੀ ਤੇ ਬਿੰਦੀ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਹੋਵੇਗਾ ਵੱਡਾ ਸਮਾਗਮ

ਰੂੜੇਕੇ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਂ ਬੋਲੀ ਪੰਜਾਬੀ ਦਿਵਸ 23 ਸਤੰਬਰ ਨੂੰ ਪੰਜਾਬ ਭਰ ਵਿਚ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਪੰਜਾਬ ਦੀਆਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸਭਿਆਚਾਰਕ ਸੰਸਥਾਵਾਂ ਨਾਲ ਮਿਲ ਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਕ ਮਹਾਨ ਸਮਾਗਮ ਆਯੋਜਿਤ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਆਗੂ ਜਗਜੀਤ ਸਿੰਘ ਧੂਰੀ ਅਤੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਡਾਇਰੈਕਟਰ ਰਵਿੰਦਰਜੀਤ ਸਿੰਘ ਬਿੰਦੀ ਨੇ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ’ਤੇ ਵਿਸ਼ਵ ਪੱਧਰ ’ਤੇ ਇਸ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਮਹਾਨ ਸਮਾਗਮ ਆਯੋਜਿਤ ਕੀਤੇ ਜਾਣਗੇ।

ਡਾ: ਜਗਜੀਤ ਸਿੰਘ ਧੂਰੀ ਅਤੇ ਰਵਿੰਦਰਜੀਤ ਸਿੰਘ ਬਿੰਦੀ। 16-09-2026
ਰੂੜੇਕੇ ਕਲਾਂ, 15 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਂ ਬੋਲੀ ਪੰਜਾਬੀ ਦਿਵਸ 23 ਸਤੰਬਰ ਨੂੰ ਪੰਜਾਬ ਭਰ ਵਿਚ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਪੰਜਾਬ ਦੀਆਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸਭਿਆਚਾਰਕ ਸੰਸਥਾਵਾਂ ਨਾਲ ਮਿਲ ਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਕ ਮਹਾਨ ਸਮਾਗਮ ਆਯੋਜਿਤ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਆਗੂ ਜਗਜੀਤ ਸਿੰਘ ਧੂਰੀ ਅਤੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਡਾਇਰੈਕਟਰ ਰਵਿੰਦਰਜੀਤ ਸਿੰਘ ਬਿੰਦੀ ਨੇ ਦੱਸਿਆ ਕਿ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ’ਤੇ ਵਿਸ਼ਵ ਪੱਧਰ ’ਤੇ ਇਸ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਮਹਾਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਸਮਾਗਮ ਵਿਚ ਮਾਂ ਬੋਲੀ ਪੰਜਾਬੀ ਪ੍ਰੇਮੀ, ਸਾਹਿਤਕਾਰਾਂ, ਸਿੱਖਿਅਕਾਂ, ਬੁੱਧੀਜੀਵੀਆਂ, ਕਲਾਕਾਰਾਂ ਅਤੇ ਸਭਿਆਚਾਰਕ ਸੰਸਥਾਵਾਂ ਦੇ ਪੰਜਾਬ ਭਰ ਵਿਚੋਂ ਸ਼ਮੂਲੀਅਤ ਕਰਨਗੇ। ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਸਮਰਪਿਤ ਆਪਣਾ ਪੰਜਾਬ ਫਾਊਡੇਸਨ ਵਲੋਂ ਪਿਛਲੇ ਸਾਲਾਂ ਤੋਂ ਲੈ ਕੇ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਡਾ: ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿਚ ਮਨਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚੋਂ ਤਗਮੇ ਜਿੱਤੇ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਦੀਆਂ ਖੋ-ਖੋ ਟੀਮਾਂ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।