16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਉੱਘੇ ਗ਼ਜ਼ਲਗੋ ਗੁਰਤੇਜ ਸਿੰਘ ਕੁਹਾਰਵਾਲਾ ਨੇ ਵਿਦਿਆਰਥੀਆਂ ਨਾਲ ਕੀਤੀ ਸਾਹਿਤਕ ਮਿਲਣੀ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਜਾਵੇਗਾ ਸੰਕਲਪ-ਬੀਬੀ ਘਨੌਰੀ

ਤਪਾ ਮੰਡੀ, 15 ਸਤੰਬਰ (ਵਿਜੇ ਸ਼ਰਮਾ)- ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਸਾਹਿਤਕ ਸਮਾਗਮ ਵਿਚ ਉੱਘੇ ਗ਼ਜ਼ਲਗੋ ਗੁਰਤੇਜ ਸਿੰਘ ਕੁਹਾਰਵਾਲਾ ਨੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਗ਼ਜ਼ਲ, ਕਵਿਤਾ ਅਤੇ ਸਾਹਿਤ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਸਾਂਝੇ ਕੀਤੇ। ਗੁਰਤੇਜ ਸਿੰਘ ਕੁਹਾਰਵਾਲਾ ਨੇ ਵਿਦਿਆਰਥੀਆਂ ਨੂੰ ਗ਼ਜ਼ਲ ਅਤੇ ਕਵਿਤਾ ਦੀ ਬਣਤਰ, ਸ਼ਬਦਾਂ ਦੀ ਚੋਣ, ਭਾਸ਼ਾ ਦੀ ਸੁੰਦਰਤਾ ਅਤੇ ਰਚਨਾਤਮਿਕਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਹਿਤ ਮਨੁੱਖੀ ਮਨ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਾਲ-ਨਾਲ ਜ਼ਿੰਦਗੀ ਦੀਆਂ ਔਕੜਾਂ ਨਾਲ ਨਜਿੱਠਣ ਲਈ ਮਾਨਸਿਕ ਤਾਕਤ ਪ੍ਰਦਾਨ ਕਰਦਾ ਹੈ।

ਫ਼ਤਿਹ ਕਾਲਜ ਵਿਖੇ ਸਮਾਗਮ ਦੌਰਾਨ। ਅਜੀਤ ਤਸਵੀਰ 16-09-2026
ਤਪਾ ਮੰਡੀ, 15 ਸਤੰਬਰ (ਵਿਜੇ ਸ਼ਰਮਾ)- ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਏ ਸਾਹਿਤਕ ਸਮਾਗਮ ਵਿਚ ਉੱਘੇ ਗ਼ਜ਼ਲਗੋ ਗੁਰਤੇਜ ਸਿੰਘ ਕੁਹਾਰਵਾਲਾ ਨੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਗ਼ਜ਼ਲ, ਕਵਿਤਾ ਅਤੇ ਸਾਹਿਤ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਸਾਂਝੇ ਕੀਤੇ। ਗੁਰਤੇਜ ਸਿੰਘ ਕੁਹਾਰਵਾਲਾ ਨੇ ਵਿਦਿਆਰਥੀਆਂ ਨੂੰ ਗ਼ਜ਼ਲ ਅਤੇ ਕਵਿਤਾ ਦੀ ਬਣਤਰ, ਸ਼ਬਦਾਂ ਦੀ ਚੋਣ, ਭਾਸ਼ਾ ਦੀ ਸੁੰਦਰਤਾ ਅਤੇ ਰਚਨਾਤਮਿਕਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਹਿਤ ਮਨੁੱਖੀ ਮਨ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਾਲ-ਨਾਲ ਜ਼ਿੰਦਗੀ ਦੀਆਂ ਔਕੜਾਂ ਨਾਲ ਨਜਿੱਠਣ ਲਈ ਮਾਨਸਿਕ ਤਾਕਤ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕਲਾ ਅਤੇ ਕਲਪਨਾ ਮਨੁੱਖ ਨੂੰ ਆਪਣੀ ਅਸਲੀ ਜ਼ਿੰਦਗੀ ਨੂੰ ਵੀ ਖ਼ੁਸ਼ਗਵਾਰ ਬਣਾਉਣ ਦਾ ਹੌਸਲਾ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨ ਅਤੇ ਆਪਣੀ ਸਿਰਜਣਾਤਮਿਕ ਸੋਚ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੇਖਿਕਾ ਕੁਲਵਿੰਦਰ ਕੌਰ ਭੱਟੀ ਨੇ ਵੀ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਅਤੇ ਸਮਾਜਿਕ ਸਰੋਕਾਰ ਸਾਂਝੇ ਕੀਤੇ। ਉਨ੍ਹਾਂ ਆਧੁਨਿਕ ਸਮਾਜ ਵਿਚ ਸਾਹਿਤ ਦੀ ਭੂਮਿਕਾ ਅਤੇ ਨੌਜਵਾਨ ਪੀੜ੍ਹੀ ਨਾਲ ਇਸ ਦੇ ਸਬੰਧ ਬਾਰੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੌਰਾਨ ਪੰਜਾਬੀ ਸਾਹਿਤ ਅਤੇ ਮਰਹੂਮ ਕਵੀ ਸੁਰਜੀਤ ਪਾਤਰ ਦੀ ਕਵਿਤਾ ਦਾ ਵੀ ਜ਼ਿਕਰ ਹੋਇਆ । ਸੰਸਥਾ ਦੇ ਚੇਅਰਮੈਨ ਸੁਖਮੰਦਰ ਸਿੰਘ ਚੱਠਾ ਅਤੇ ਐਮ.ਡੀ. ਮਨਜੀਤ ਕੌਰ ਚੱਠਾ ਨੇ ਸਮਾਗਮ ’ਚ ਸ਼ਿਰਕਤ ਕੀਤੀ । ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸੰਸਥਾ ਵਲੋਂ ਧੰਨਵਾਦ ਕੀਤਾ। ਮੰਚ ਸੰਚਾਲਨ ਡਾ: ਗੁਰਵਿੰਦਰ ਸਿੰਘ ਵਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਸਾਹਿਤ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਕਲਾਸ-ਰੂਮ ਤੋਂ ਬਾਹਰ ਨਵੀਂ ਸੋਚ, ਨਵੇਂ ਵਿਚਾਰਾਂ ਅਤੇ ਸਾਹਿਤਕ ਸ਼ਖ਼ਸੀਅਤਾਂ ਨਾਲ ਸਿੱਧਾ ਸੰਵਾਦ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਹਿਤ ਵਿਦਿਆਰਥੀਆਂ ਅੰਦਰ ਸੰਵੇਦਨਸ਼ੀਲਤਾ, ਰਚਨਾਤਮਿਕਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਗੁਰਤੇਜ ਸਿੰਘ ਕੁਹਾਰਵਾਲਾ ਅਤੇ ਹੋਰ ਮਹਿਮਾਨਾਂ ਦਾ ਸੰਸਥਾ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਹਾਜ਼ਰ ਸਟਾਫ਼ ਵਲੋਂ ਸਹਿਯੋਗ ਦਿੱਤਾ ਗਿਆ। ਸਮਾਪਤੀ ਮੌਕੇ ਮਹਿਮਾਨਾਂ ਨੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਵਿੱਦਿਅਕ ਅਤੇ ਸਾਹਿਤਕ ਗਤੀਵਿਧੀ ਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਅਗਿਆਤ ਵਿਅਕਤੀ ਸ਼ਟਰ ਤੋੜ ਕੇ 12 ਹਜ਼ਾਰ ਰੁਪਏ ਲੈ ਕੇ ਰਫ਼ੂ ਚੱਕਰ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚੋਂ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।