16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਸ੍ਰੀ ਚੰਦ ਜੀ ਦੇ ਅਵਤਾਰ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਸ਼ੁਰੂ, ਭੋਗ 20 ਨੂੰ

ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਉਦਾਸੀਨ ਸੰਪਰਦਾ ਦੇ ਬਾਨੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਪੱਖੋਕੇ ਸਥਿਤ ਇਤਿਹਾਸਕ ਡੇਰਾ ਢਾਬ ਵਾਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਅਤੇ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਵਿਚ ਸ਼ੁਰੂ ਹੋ ਗਿਆ ਹੈ। ਇਸ ਸਾਲਾਨਾ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਚਰਨਾਂ ਵਿਚ ਹਾਜ਼ਰੀ ਭਰੀ।

ਅਜੀਤ ਡੈਸਕ 16-09-2026
ਟੱਲੇਵਾਲ, 15 ਸਤੰਬਰ (ਸੋਨੀ ਚੀਮਾ)-ਉਦਾਸੀਨ ਸੰਪਰਦਾ ਦੇ ਬਾਨੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਪੱਖੋਕੇ ਸਥਿਤ ਇਤਿਹਾਸਕ ਡੇਰਾ ਢਾਬ ਵਾਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਅਤੇ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਵਿਚ ਸ਼ੁਰੂ ਹੋ ਗਿਆ ਹੈ। ਇਸ ਸਾਲਾਨਾ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਚਰਨਾਂ ਵਿਚ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਮੌਕੇ ਡੇਰੇ ਦੇ ਮੁੱਖ ਪ੍ਰਬੰਧਕਾਂ ਅਤੇ ਸੰਤ-ਮਹਾਂਪੁਰਸ਼ਾਂ ਦੀ ਦੇਖ-ਰੇਖ ਹੇਠ ਸ੍ਰੀ ਸਪਤਾਹ ਯੱਗ ਸ਼ੁਰੂ ਕੀਤੇ ਗਏ। ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਅਤੇ ਬਾਬਾ ਗੁਰਮੇਲ ਦਾਸ ਬਰਨਾਲਾ ਵਾਲਿਆਂ ਨੇ ਦੱਸਿਆ ਕਿ ਆਰੰਭ ਕੀਤੇ ਗਏ ਸਪਤਾਹ ਯੱਗ ਦੇ ਭੋਗ 20 ਸਤੰਬਰ ਨੂੰ ਪਾਏ ਜਾਣਗੇ। ਇਸ ਦੌਰਾਨ ਹਵਨ ਯੱਗ ਵੀ ਹੋਵੇਗਾ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਵਿਰੋਧ ਦੇ ਡਰੋਂ ਕੁਰਕੀ ਕਰਨ ਨਹੀਂ ਪਹੁੰਚੇ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।