17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਲਈ ‘ਰੋਬੋਟਿਕਸ ਅਤੇ ਕੋਡਿੰਗ’ ਵਿਸ਼ੇ ਸਬੰਧੀ ਸਿਖਲਾਈ ਵਰਕਸ਼ਾਪ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਦੀ ਅਗਵਾਈ ਵਿਚ ਲਗਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਜੋੜਨਾ ਸੀ ਤਾਂ ਜੋ ਉਹ ਜਮਾਤਾਂ ਵਿਚ ਬੱਚਿਆਂ ਨੂੰ ਪ੍ਰੈਕਟੀਕਲ ਤਰੀਕੇ ਨਾਲ ਪੜ੍ਹਾ ਸਕਣ।

ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਲਈ ‘ਰੋਬੋਟਿਕਸ ਅਤੇ ਕੋਡਿੰਗ’ ਵਿਸ਼ੇ ਸਬੰਧੀ ਸਿਖਲਾਈ ਵਰਕਸ਼ਾਪ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਦੀ ਅਗਵਾਈ ਵਿਚ ਲਗਾਈ ਗਈ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਜੋੜਨਾ ਸੀ ਤਾਂ ਜੋ ਉਹ ਜਮਾਤਾਂ ਵਿਚ ਬੱਚਿਆਂ ਨੂੰ ਪ੍ਰੈਕਟੀਕਲ ਤਰੀਕੇ ਨਾਲ ਪੜ੍ਹਾ ਸਕਣ। ਇਸ ਮੌਕੇ ਰੋਬੋਟਿਕਸ ਮਾਹਿਰ ਸ੍ਰੀ ਸੰਦੀਪ ਸਿੰਘ ਅਤੇ ਮੋਹਿਤ ਕੁਮਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਦਾ ਹੈ, ਇਸ ਲਈ ਅਧਿਆਪਕਾਂ ਦਾ ਇਸ ਵਿਸ਼ੇ ਵਿਚ ਮਾਹਿਰ ਹੋਣਾ ਬਹੁਤ ਜ਼ਰੂਰੀ ਹੈ। ਮਾਹਿਰਾਂ ਦੀ ਦੇਖ-ਰੇਖ ਵਿਚ ਅਧਿਆਪਕਾਂ ਨੇ ਖ਼ੁਦ ਰੋਬੋਟਿਕ ਕਿੱਟਾਂ ਨੂੰ ਅਸੈਂਬਲ ਕਰਨਾ ਸਿੱਖਿਆ। ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਸੈਂਸਰਾਂ ਦੀ ਵਰਤੋਂ ਅਤੇ ਰੋਬੋਟ ਨੂੰ ਚਲਾਉਣ ਲਈ ਬੁਨਿਆਦੀ ਕੋਡਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਵੱਖ-ਵੱਖ ਟਾਸਕ ਦਿੱਤੇ ਗਏ, ਜਿਸ ਨਾਲ ਉਨ੍ਹਾਂ ਵਿਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਮਾਨਸਿਕਤਾ ਦਾ ਵਿਕਾਸ ਹੋਇਆ। ਇਸ ਮੌਕੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸੰਦੀਪ ਸਿੰਘ ਅਤੇ ਮੋਹਿਤ ਕੁਮਾਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 61ਵੇਂ ਸੰਤ ਸਮਾਗਮ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਦੀ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।