17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫ਼ੀਸ ਰੈਗੂਲੇਟਰੀ ਕਮਿਸ਼ਨ ਬਰਨਾਲਾ ਇਕਾਈ ਦੀ ਮੀਟਿੰਗ ਸਕੂਲੀ ਫ਼ੀਸਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਫ਼ੀਸਾਂ ਦੇ ਸਬੰਧ ਵਿਚ ਸਥਾਪਿਤ ਫ਼ੀਸ ਰੈਗੂਲੇਟਰੀ ਕਮਿਸ਼ਨ (ਪੰਜਾਬ) ਜ਼ਿਲ੍ਹਾ ਬਰਨਾਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਫ਼ੀਸ ਰੈਗੂਲੇਟਰੀ ਕਮਿਸ਼ਨ ਦੀ ਬਰਨਾਲਾ ਇਕਾਈ ਦੇ ਮੈਂਬਰ ਤੇ ਚੇਅਰਮੈਨ ਹੈਲਥ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਜਗਸੀਰ ਸਿੰਘ ਚੀਮਾ, ਕਮਿਸ਼ਨ ਦੇ ਮੈਂਬਰ ਬਲਵਿੰਦਰ ਸਿੰਘ ਸੇਖੋਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਇੰਦੂ ਸਿਮਕ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 17-09-2026
ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਈਵੇਟ ਸਕੂਲਾਂ ਵਿਚ ਫ਼ੀਸਾਂ ਦੇ ਸਬੰਧ ਵਿਚ ਸਥਾਪਿਤ ਫ਼ੀਸ ਰੈਗੂਲੇਟਰੀ ਕਮਿਸ਼ਨ (ਪੰਜਾਬ) ਜ਼ਿਲ੍ਹਾ ਬਰਨਾਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਫ਼ੀਸ ਰੈਗੂਲੇਟਰੀ ਕਮਿਸ਼ਨ ਦੀ ਬਰਨਾਲਾ ਇਕਾਈ ਦੇ ਮੈਂਬਰ ਤੇ ਚੇਅਰਮੈਨ ਹੈਲਥ ਕਮੇਟੀ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਜਗਸੀਰ ਸਿੰਘ ਚੀਮਾ, ਕਮਿਸ਼ਨ ਦੇ ਮੈਂਬਰ ਬਲਵਿੰਦਰ ਸਿੰਘ ਸੇਖੋਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਇੰਦੂ ਸਿਮਕ ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਲੋਂ ਵਸੂਲੀਆਂ ਜਾਣ ਵਾਲੀਆਂ ਫ਼ੀਸਾਂ ਦਾ ਡਾਟਾ ਇਕੱਤਰ ਕਰ ਕੇ ਐਕਟ ਅਨੁਸਾਰ ਘੋਖਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਮਾਮਲਿਆਂ ਨੂੰ ਨਿਯਮਾਂ ਅਨੁਸਾਰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਲੋਂ ਅਧਿਆਪਕਾਂ ਦਾ ‘ਟੀਚਰ ਆਫ਼ ਦ ਮੰਥ’ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ 61ਵੇਂ ਸੰਤ ਸਮਾਗਮ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।