17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰਮੇਲ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸ਼ਮੂਲੀਅਤ

ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸਵ: ਗੁਰਮੇਲ ਸਿੰਘ ਗਿੱਲ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਦਾਇਆਸਰ ਸਾਹਿਬ ਪਿੰਡ ਕੁਰੜ ਵਿਖੇ ਹੋਈ । ਇਸ ਮੌਕੇ ਬਾਬਾ ਭਗਤ ਸਿੰਘ ਲੰਗਰਾਂ ਵਾਲਿਆਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 17-09-2026
ਮਹਿਲ ਕਲਾਂ, 16 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸਵ: ਗੁਰਮੇਲ ਸਿੰਘ ਗਿੱਲ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਦਾਇਆਸਰ ਸਾਹਿਬ ਪਿੰਡ ਕੁਰੜ ਵਿਖੇ ਹੋਈ । ਇਸ ਮੌਕੇ ਬਾਬਾ ਭਗਤ ਸਿੰਘ ਲੰਗਰਾਂ ਵਾਲਿਆਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂ ਰਾਜਿੰਦਰ ਸਿੰਘ ਰਾਜੂ ਨੇ ਗੁਰਮੇਲ ਸਿੰਘ ਗਿੱਲ ਦੇ ਸਾਦਗੀ ਭਰੇ ਜੀਵਨ ’ਤੇ ਚਾਨਣਾ ਪਾਇਆ। ਇਸ ਸਮੇਂ ਸੁਖਬੀਰ ਸਿੰਘ ਸਿੱਧੂ, ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਚੇਅਰਮੈਨ ਗੁਰੀ ਔਲਖ, ਚੇਅਰਮੈਨ ਚਰਨ ਸਿੰਘ ਖੇੜੀ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ, ਰੂਬਲ ਗਿੱਲ ਕੈਨੇਡਾ, ਪਿੰਕੀ ਧਾਲੀਵਾਲ, ਰਿੰਕਾ ਕੁਤਬਾ ਬਾਹਮਣੀਆਂ, ਮੰਗਤ ਸਿੰਘ ਸਿੱਧੂ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਹਰੀ ਸਿੰਘ ਕਟੈਹਰੀਆ, ਨਰਿੰਦਰ ਸਿੰਘ ਨਿੰਦੀ, ਬਲਦੀਪ ਸਿੰਘ ਮਹਿਲ ਖ਼ੁਰਦ, ਸਿਮਰਨ ਗਰੇਵਾਲ, ਹਰਵਿੰਦਰ ਕੁਮਾਰ ਜਿੰਦਲ, ਮਾ: ਸੁਖਚੈਨ ਕੁਰੜ, ਮਾ: ਦਰਸ਼ਨ ਸਿੰਘ ਪੰਡੋਰੀ, ਹਰਦੇਵ ਸਿੰਘ ਜਵੰਧਾ, ਵਿਨੋਦ ਕੁਮਾਰ ਰਾਏਕੋਟ, ਟੋਨੀ ਸਿੱਧੂ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।