ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ’ਚ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ 8ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ ਅੰਡਰ-14 ਸ਼ਾਟਪੁੱਟ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰ ਕੇ ਚਾਂਦੀ ਦਾ ਤਗਮਾ, 11ਵੀਂ ਦੇ ਵਿਦਿਆਰਥੀ ਸੁਖਪਾਲ ਸਿੰਘ ਨੇ ਅੰਡਰ-17 ਲੰਬੀ ਛਾਲ ਮੁਕਾਬਲੇ ਵਿਚ ਦੂਜਾ ਸਥਾਨ ਲੈ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ, ਸਕੂਲ ਮੈਨੇਜਮੈਂਟ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ।