18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਰਮਾਨਜੋਤ ਸਿੰਘ ਨੇ ਸਟੇਟ ਕੁਸ਼ਤੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਅੰਮ੍ਰਿਤਸਰ ਵਿਖੇ ਚੱਲ ਰਹੀਆਂ ਸਟੇਟ ਸਕੂਲ ਖੇਡਾਂ ’ਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਅਰਮਾਨਜੋਤ ਸਿੰਘ ਪੁੱਤਰ ਕੇਵਲ ਸਿੰਘ ਨੇ 14 ਸਾਲਾ ਉਮਰ ਵਰਗ ਦੇ 35 ਕਿੱਲੋ ਭਾਰ ਵਰਗ ਵਿਚ ਭਾਗ ਲੈਂਦਿਆਂ ਇਹ ਪ੍ਰਾਪਤੀ ਹਾਸਿਲ ਕੀਤੀ।

ਅਜੀਤ ਡੈਸਕ 18-09-2026
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਅੰਮ੍ਰਿਤਸਰ ਵਿਖੇ ਚੱਲ ਰਹੀਆਂ ਸਟੇਟ ਸਕੂਲ ਖੇਡਾਂ ’ਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ । ਅਰਮਾਨਜੋਤ ਸਿੰਘ ਪੁੱਤਰ ਕੇਵਲ ਸਿੰਘ ਨੇ 14 ਸਾਲਾ ਉਮਰ ਵਰਗ ਦੇ 35 ਕਿੱਲੋ ਭਾਰ ਵਰਗ ਵਿਚ ਭਾਗ ਲੈਂਦਿਆਂ ਇਹ ਪ੍ਰਾਪਤੀ ਹਾਸਿਲ ਕੀਤੀ। ਇਸ ਹੋਣਹਾਰ ਖਿਡਾਰੀ ਨੇ ਆਪਣੀ ਖੇਡ ਦੀ ਵਿਸ਼ੇਸ਼ ਟਰੇਨਿੰਗ ‘ਸਕੂਲ ਆਫ਼ ਐਮੀਨੈਂਸ ਭਦੌੜ’ ਵਿਖੇ ਚੱਲ ਰਹੇ ਕੁਸ਼ਤੀ ਅਖਾੜੇ ਤੋਂ ਪ੍ਰਾਪਤ ਕੀਤੀ ਹੈ, ਜਿੱਥੇ ਉਸ ਨੇ ਨਿਰੰਤਰ ਅਭਿਆਸ ਅਤੇ ਸਖ਼ਤ ਮਿਹਨਤ ਨਾਲ ਇਹ ਮੁਕਾਮ ਹਾਸਿਲ ਕੀਤਾ । ਇਸ ਸ਼ਾਨਦਾਰ ਜਿੱਤ ’ਤੇ ਸਕੂਲ ਪ੍ਰਬੰਧਕਾਂ, ਸਮੂਹ ਸਟਾਫ਼, ਪਿੰਡ ਰਾਮਗੜ੍ਹ ਦੀ ਪੰਚਾਇਤ ਵਲੋਂ ਅਰਮਾਨਜੋਤ ਸਿੰਘ, ਉਸ ਦੇ ਪਰਿਵਾਰ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਨਹਿਰੀ ਵਿਭਾਗ ਦੀ 4 ਏਕੜ ਜ਼ਮੀਨ ਨੂੰ ਲੀਜ਼ ’ਤੇ ਦੇਣ ਦੇ ਮਾਮਲੇ ’ਚ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।