ਭਦੌੜ ਦੇ ਵਿਕਾਸ ਕੰਮਾਂ ਦੀ ਦੇਰੀ ਨੂੰ ਲੈ ਕੇ ਸਾਬਕਾ ਪ੍ਰਧਾਨ ਮਨੀਸ਼ ਗਰਗ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
4.5 ਕਰੋੜ ਦੇ ਟੈਂਡਰ ਪਾਸ ਹੋਣ ਦੇ ਬਾਵਜੂਦ ਲਟਕੇ ਵਿਕਾਸ ਪ੍ਰੋਜੈਕਟ ਤੁਰੰਤ ਸ਼ੁਰੂ ਕਰਨ ਦੀ ਕੀਤੀ ਮੰਗ
ਭਦੌੜ, 18 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਵਿਕਾਸ ਕੰਮਾਂ ਦੇ ਟੈਂਡਰ ਪਾਸ ਹੋਣ ਦੇ ਬਾਵਜੂਦ ਵੀ ਲਟਕ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕਰ ਕੇ ਕਸਬੇ ਦੇ ਸਾਢੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਪਾਸ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਅਜੇ ਤੱਕ ਕੰਮ ਸ਼ੁਰੂ ਨਾ ਹੋਣ ਬਾਰੇ ਇਕ ਮੰਗ ਪੱਤਰ ਦਿੰਦੇ ਹੋਏ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਭਦੌੜ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਐਮ.
ਨ
ਨਗਰ ਕੌਂਸਲ ਸਾਬਕਾ ਪ੍ਰਧਾਨ ਮਨੀਸ਼ ਗਰਗ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦੇਣ ਸਮੇਂ। ਤਸਵੀਰ : ਰਜਿੰਦਰ ਬੱਤਾ
19-09-2026
ਭਦੌੜ, 18 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਦੇ ਵਿਕਾਸ ਕੰਮਾਂ ਦੇ ਟੈਂਡਰ ਪਾਸ ਹੋਣ ਦੇ ਬਾਵਜੂਦ ਵੀ ਲਟਕ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੁਲਾਕਾਤ ਕਰ ਕੇ ਕਸਬੇ ਦੇ ਸਾਢੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਪਾਸ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਅਜੇ ਤੱਕ ਕੰਮ ਸ਼ੁਰੂ ਨਾ ਹੋਣ ਬਾਰੇ ਇਕ ਮੰਗ ਪੱਤਰ ਦਿੰਦੇ ਹੋਏ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਭਦੌੜ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਐਮ.ਐਲ.ਏ. ਲਾਭ ਸਿੰਘ ਉੱਗੋਕੇ ਵਲੋਂ 10.50 ਕਰੋੜ ਰੁਪਏ ਦੀ ਗਰਾਂਟ ਨਾਲ ਕਈ ਵਿਕਾਸ ਕੰਮਾਂ ਦੇ ਟੈਂਡਰ ਪ੍ਰਕਿਰਿਆ ਪੂਰੀ ਕਰ ਕੇ ਲਗਾਏ ਗਏ ਸਨ ਜੋ ਵਿਭਾਗ ਵਲੋਂ ਪਾਸ ਵੀ ਕੀਤੇ ਜਾ ਚੁੱਕੇ ਹਨ। ਪਰ ਹੈਰਾਨੀਜਨਕ ਗੱਲ ਹੈ ਕਿ ਇਨ੍ਹਾਂ ਟੈਂਡਰਾਂ ਵਿਚੋਂ 4.5 ਕਰੋੜ ਦੇ ਟੈਂਡਰ ਪਾਸ ਹੋਣ ਤੋਂ ਬਾਵਜੂਦ ਵੀ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਨਹੀਂ ਹੋ ਸਕਿਆ। ਇਸ ਸਾਢੇ ਚਾਰ ਕਰੋੜ ਦੇ ਪ੍ਰੋਜੈਕਟਾਂ ਅਧੀਨ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਗਲੀਆਂ ’ਚ ਆਧੁਨਿਕ ਸਟਰੀਟ ਲਾਈਟਾਂ ਲਗਾਉਣ, ਵੱਖ-ਵੱਖ ਵਾਰਡਾਂ ’ਚ ਨਵੀਂ ਇੰਟਰਲਾਕ ਟਾਈਲ ਲਗਾਉਣ, ਪੁਰਾਣੀਆਂ ਖ਼ਰਾਬ ਗਲੀਆਂ ਦੀ ਰਿਪੇਅਰ, ਛੱਪੜਾਂ ਦੇ ਸੁੰਦਰੀਕਰਨ ਤੇ ਨਵੀਨੀਕਰਨ, ਲੰਮੇ ਸਮੇਂ ਤੋਂ ਅਧੂਰੇ ਪਏ ਕਮਿਊਨਿਟੀ ਹਾਲ ਦੀ ਉਸਾਰੀ ਨੂੰ ਮੁਕੰਮਲ ਕਰਨ ਤੇ ਬਰਨਾਲਾ-ਬਾਜਾਖਾਨਾ ਮੁੱਖ ਮਾਰਗ ਉਪਰ ਲਗਭਗ 1 ਕਿੱਲੋਮੀਟਰ ਲੰਮੀ ਨਵੀਂ ਸੜਕ ਦਾ ਨਿਰਮਾਣ ਕਾਰਜ ਵਰਗੇ ਅਹਿਮ ਕੰਮ ਸ਼ਾਮਲ ਸਨ ਜਦਕਿ ਸਰਕਾਰੀ ਨਿਯਮਾਂ ਤੇ ਸ਼ਰਤਾਂ ਅਨੁਸਾਰ ਇਹ ਸਾਰੇ ਵਿਕਾਸ ਕਾਰਜ ਲੰਘ ਚੁੱਕੀ 31 ਮਾਰਚ ਤਕ ਮੁਕੰਮਲ ਕੀਤੇ ਜਾਣੇ ਜ਼ਰੂਰੀ ਸਨ। ਮਨੀਸ਼ ਗਰਗ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਉਕਤ ਸਾਰੀ ਜਾਣਕਾਰੀ ਹਾਸਿਲ ਕਰਨ ਉਪਰੰਤ ਪੂਰਨ ਭਰੋਸਾ ਦਿਵਾਇਆ ਹੈ ਕਿ ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ ਅਤੇ ਸਬੰਧਿਤ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਕੰਮਾਂ ’ਚ ਤੇਜ਼ੀ ਲਿਆ ਕੇ ਤੈਅ ਸਮੇਂ ’ਚ ਕੰਮ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣਗੇ।