20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਨੂੰ ‘ਈ-ਕਚਰੇ’ ਸੰਬੰਧੀ ਜਾਗਰੂਕ ਕੀਤਾ

ਧਨੌਲਾ, 19 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੀ. ਬੀ.

ਵਿਦਿਆਰਥੀ ਈ-ਕਚਰੇ ਸਬੰਧੀ ਜਾਣਕਾਰੀ ਪ੍ਰਾਪਤ ਕਰਦੇ ਹੋਏ। ਤਸਵੀਰ : ਜਤਿੰਦਰ ਸਿੰਘ ਧਨੌਲਾ 20-09-2026
ਧਨੌਲਾ, 19 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੀ.ਬੀ.ਐੱਸ.ਈ. ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਨ ਸੰਭਾਲ ਲਈ ਬਣਾਏ ਗਏ ਈਕੋ ਕਲੱਬ ਵਲੋਂ ਮਿਸ਼ਨ ਲਾਈਫ਼ ਅਧੀਨ ‘ਈ-ਕਚਰਾ ਜਾਗਰੂਕਤਾ ਮੁਹਿੰਮ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੈਡਮ ਪਰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪੁਰਾਣੇ ਮੋਬਾਈਲ ਫ਼ੋਨ, ਕੰਪਿਊਟਰ, ਚਾਰਜਰ, ਕੀ-ਬੋਰਡ, ਮਾਊਸ, ਬੈਟਰੀਆਂ, ਤਾਰਾਂ ਅਤੇ ਹੋਰ ਇਲੈਕਟਰਾਨਿਕ ਉਪਕਰਨ ਵਰਤੋਂ ਯੋਗ ਨਾ ਰਹਿਣ ’ਤੇ ਉਨ੍ਹਾਂ ਨੂੰ ਆਮ ਘਰੇਲੂ ਕੂੜੇ ਵਿਚ ਨਹੀਂ ਸੁੱਟਣਾ ਚਾਹੀਦਾ। ਅਜਿਹੇ ਕਚਰੇ ਨੂੰ ਵੱਖਰਾ ਇਕੱਠਾ ਕਰ ਕੇ ਅਧਿਕਾਰਤ ਤਰੀਕੇ ਨਾਲ ਮੁੜ ਵਰਤੋਂ ਅਤੇ ਮੁੜ-ਚੱਕਰੀਕਰਨ ਲਈ ਭੇਜਣਾ ਵਾਤਾਵਰਨ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਤੋਂ ਪੁਰਾਣਾ ਇਲੈੱਕਟ੍ਰਾਨਿਕ ਕਚਰਾ ਇਕੱਠਾ ਕਰ ਕੇ ਸਕੂਲ ਵਿਚ ਜਮ੍ਹਾ ਕਰਵਾਇਆ। ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਬਣਾਉਣ ਲਈ ਅਜਿਹੀਆਂ ਵਿਹਾਰਕ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੂਥ ਇੰਚਾਰਜਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।