22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਭੱਦਲਵੱਡ ਨੇੜਿਓਂ 60 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਹਿਲ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਪਿੰਡ ਭੱਦਲਵੱਡ ਨੇੜੇ ਡਰੇਨ ਦੇ ਪੁਲ ਕੋਲੋਂ ਦੋ ਵਿਅਕਤੀਆਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਮਨਜਿੰਦਰ ਕੌਰ ਚੁਹਾਣਕੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦੋਂ ਡਰੇਨ ਪੁਲ ਨੇੜੇ ਬੈਠੇ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਅਜੀਤ ਡੈਸਕ 22-09-2026
ਮਹਿਲ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਪਿੰਡ ਭੱਦਲਵੱਡ ਨੇੜੇ ਡਰੇਨ ਦੇ ਪੁਲ ਕੋਲੋਂ ਦੋ ਵਿਅਕਤੀਆਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਮਨਜਿੰਦਰ ਕੌਰ ਚੁਹਾਣਕੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਜਦੋਂ ਡਰੇਨ ਪੁਲ ਨੇੜੇ ਬੈਠੇ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੀਤ ਅਤੇ ਵਿਜੇ ਕੁਮਾਰ ਵਾਸੀ ਸਾਹਿਬ ਨਗਰ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁਨਸ਼ੀ ਆਕਾਸ਼ਦੀਪ ਸਿੰਘ, ਹੌਲਦਾਰ ਦੀਪ ਸਿੰਘ ਆਦਿ ਪੁਲਿਸ ਕਰਮੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਵਾਈ ਸ਼ਾਪ ਦੇ ਗੁਦਾਮ ’ਚੋਂ 200 ਕਿੱਲੋ ਫੰਗਸ (ਉੱਲੀ) ਲੱਗੀ ਖੋਏ ਦੀ ਬਰਫ਼ੀ ਬਰਾਮਦ ਅਗਲੀ ਖ਼ਬਰ ਸਰਕਾਰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਅਤੇ ਡੀ.ਏ.ਪੀ. ਖਾਦ ਦੀ ਘਾਟ ਨੂੰ ਪੂਰਾ ਕਰੇ-ਭਾਕਿਯੂ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।