22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਉਨ੍ਹਾਂ ਦੇ ਪਿੰਡ 11 ਅਕਤੂਬਰ ਨੂੰ ਸੂਬਾ ਪੱਧਰ ’ਤੇ ਮਨਾਈ ਜਾਵੇਗੀ।

ਅਜੀਤ ਡੈਸਕ 22-09-2026
ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਉਨ੍ਹਾਂ ਦੇ ਪਿੰਡ 11 ਅਕਤੂਬਰ ਨੂੰ ਸੂਬਾ ਪੱਧਰ ’ਤੇ ਮਨਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਅੱਜ ਵੀ ਆਬਾਦਕਾਰ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਖੋਹੇ ਜਾ ਰਹੇ ਹਨ। ਪਿੰਡ ਕੁੱਲਰੀਆਂ ਵਿਖੇ ਕਾਨੂੰਨੀ ਤੌਰ ’ਤੇ ਜ਼ਮੀਨ ਦੇ ਮਾਲਕ ਕਿਸਾਨ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਸਿਆਸੀ ਸ਼ਹਿ ’ਤੇ ਜ਼ਮੀਨ ’ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਜ਼ਮੀਨਾਂ ਦਾ ਮਾਲਕੀ ਹੱਕ ਕਦੇ ਵੀ ਨਹੀਂ ਛੱਡਿਆ ਜਾਵੇਗਾ। ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 7 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਗਏ ਸਮਝੌਤੇ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਦਰਿਆਈ ਪਾਣੀਆਂ ਦੇ ਮਸਲੇ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ/ਬੇਸਨ ਸਿਧਾਂਤ ਤੇ ਬਿਨਾਂ ਕਿਸੇ ਸਿਆਸੀ ਪੱਖਪਾਤ ਤੋਂ ਹੱਲ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਜਿੱਥੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਂਹਦੀਆਂ ਹਨ ਉੱਥੇ ਗੈਰ ਰਿਪੇਰੀਅਨ ਰਾਜਾਂ ਨੂੰ ਪਾਣੀ ਦੇ ਹੱਕ ਦਿੰਦੀਆਂ ਹਨ, ਇਸ ਲਈ ਇਹ ਰੱਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਦੇ ਇਸ਼ਾਰਿਆਂ ’ਤੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸੱਚ ਬੋਲਣ ਵਾਲਿਆਂ ਖ਼ਿਲਾਫ਼ ਜ਼ਬਰ ਢਾਹੁਣ ਖ਼ਾਸ ਕਰ ਤੂਰਬੰਜਾਰਾ ਅਤੇ ਸ਼ੇਰੋਂ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਗੁਰਦੀਪ ਸਿੰਘ ਖੁੱਡੀਆਂ, ਕੁਲਵੰਤ ਸਿੰਘ ਮਾਨ, ਗੁਲਜਾਰ ਸਿੰਘ ਕਬਰ ਵੱਛਾ, ਜਗਤਾਰ ਸਿੰਘ ਦੁੱਗਾਂ, ਗੁਰਨਾਮ ਸਿੰਘ ਮਹਿਰਾਜ, ਬਿੰਦੂ ਸੁੰਨੜਵਾਲ, ਜਸਪ੍ਰੀਤ ਸਿੰਘ ਕੁਹਾਰ ਵਾਲਾ, ਰਵਿੰਦਰਜੀਤ ਸਿੰਘ ਢੈਪਈ, ਜੁਗਰਾਜ ਸਿੰਘ ਹਰਦਾਸਪੁਰਾ, ਸੁਖਚੈਨ ਸਿੰਘ ਰਾਜੂ, ਸਤਨਾਮ ਸਿੰਘ ਬਰਨਾਲਾ, ਰਾਜਿੰਦਰ ਸਿੰਘ ਭਨੋਹੜ, ਅਜੀਤ ਸਿੰਘ ਧਾਂਦਰਾ, ਸਰਪੰਚ ਰਣਵੀਰ ਸਿੰਘ ਰੁੜਕਾ, ਦੇਵੀ ਰਾਮ ਰੰਘੜਿਆਲ, ਅਮਰਜੀਤ ਸਿੰਘ ਕਪੂਰਥਲਾ, ਮਨਜੀਤ ਸਿੰਘ ਕਪੂਰਥਲਾ, ਗੁਰਤੇਜ ਸਿੰਘ ਰਾਮਾ, ਪਰਮਵੀਰ ਸਿੰਘ ਫ਼ਰੀਦਕੋਟ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗਣੇਸ਼ ਪੂਜਨ ਮੌਕੇ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਸਰਕਾਰੀ ਪੌਲੀਟੈਕਨਿਕ ਕਾਲਜਾਂ ਦਾ ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।