ਪਾਬੰਦੀਸ਼ੁਦਾ ਕੈਪਸੂਲਾਂ ਅਤੇ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 1020 ਪਾਬੰਦੀਸ਼ੁਦਾ ਕੈਪਸੂਲਾਂ ਅਤੇ 40 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਵਤਾਰ ਸਿੰਘ ਪੁੱਤਰ ਸਾਧੂ ਸਿੰਘ ਮੰਡੀ ਵਾਲਾ ਪਾਸਾ ਤਾਜੋਕੇ, ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਲਿਆ ਕੇ ਇਲਾਕੇ ’ਚ ਮਹਿੰਗੇ ਭਾਅ ’ਤੇ ਵੇਚਣ ਦਾ ਕੰਮ ਕਰਦਾ ਹੈ।
ਪੁਲਿਸ ਵਲੋਂ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ
23-09-2026