24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਆਪਣੀ ਮਾਂ ਬੋਲੀ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨਾ ਸੀ। ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਭਾਸ਼ਣ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ। ਇਸ ਦੌਰਾਨ ਵਿਦਿਆਰਥੀਆਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਕੁਇਜ ਮੁਕਾਬਲੇ ਕਰਵਾਏ ਗਏ। ਸਕੂਲ ਦੀ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ ਸਗੋਂ ਉਨ੍ਹਾਂ ਦੀ ਭਾਸ਼ਾ ਅਤੇ ਸੱਭਿਆਚਾਰ ਪ੍ਰਤੀ ਸਤਿਕਾਰ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪੈਰੋ ਪੱਤੀ ਸੰਘੇੜਾ ਦੀ ਪ੍ਰਬੰਧਕ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।