24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਸਾਂਭ ਸੰਭਾਲ ਦਾ ਬੀੜਾ ਚੁੱਕਿਆ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਸੰਸਥਾ ਦੇ ਈਕੋ ਕਲੱਬ ਵਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੁਹਿੰਮ ਦੌਰਾਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂਦਾਰ ਬੂਟੇ ਕਾਲਜ ਦੇ ਆਲ਼ੇ ਦੁਆਲੇ ਗਏ ਅਤੇ ਬੂਟੇ ਲਗਾਉਣ ਦੇ ਨਾਲ ਵਿਦਿਆਰਥੀਆਂ ਨੇ ਇਕ ਨੇਕ ਪਹਿਲਕਦਮੀ ਕਰਦਿਆਂ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਖ਼ੁਦ ਲਈ ਤਾਂ ਜੋ ਕਾਲਜ ਦੇ ਆਲ਼ੇ ਦੁਆਲੇ ਨੂੰ ਹੋਰ ਸੁੰਦਰ ਕੀਤਾ ਜਾ ਸਕੇ।

ਅਜੀਤ ਡੈਸਕ 24-09-2026
ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਮੀਰੀ ਪੀਰੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਹੇਠ ਸੰਸਥਾ ਦੇ ਈਕੋ ਕਲੱਬ ਵਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ। ਇਸ ਮੁਹਿੰਮ ਦੌਰਾਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂਦਾਰ ਬੂਟੇ ਕਾਲਜ ਦੇ ਆਲ਼ੇ ਦੁਆਲੇ ਗਏ ਅਤੇ ਬੂਟੇ ਲਗਾਉਣ ਦੇ ਨਾਲ ਵਿਦਿਆਰਥੀਆਂ ਨੇ ਇਕ ਨੇਕ ਪਹਿਲਕਦਮੀ ਕਰਦਿਆਂ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਖ਼ੁਦ ਲਈ ਤਾਂ ਜੋ ਕਾਲਜ ਦੇ ਆਲ਼ੇ ਦੁਆਲੇ ਨੂੰ ਹੋਰ ਸੁੰਦਰ ਕੀਤਾ ਜਾ ਸਕੇ। ਰੈਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ: ਵੰਦਨਾ ਸੁਖੀਜਾ, ਐਨ.ਐਸ.ਐਸ ਯੂਨਿਟ 1 ਦੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਸਪ੍ਰੀਤ ਸਿੰਘ, ਐਨ.ਐਸ.ਐਸ. ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਹਰਦੀਪ ਸਿੰਘ ਗਿੱਲ ਨੇ ਬੂਟੇ ਲਗਾਉਣ ਵਿਚ ਅਗਵਾਈ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਸਮੇਂ ਡਾ: ਮਨਦੀਪ ਕੌਰ, ਪ੍ਰੋ: ਸ਼ਮਸ਼ੇਰ ਸਿੰਘ, ਲੈਕਚਰਾਰ ਭਿੰਦਰਜੀਤ ਕੌਰ ਅਤੇ ਪ੍ਰੋਫੈਸਰ ਸੁਖਦੀਪ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।