25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸਕੂਲ ਗਹਿਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ ਪ੍ਰੋਗਰਾਮ ਅਫ਼ਸਰ ਪ੍ਰੋ: ਅਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੀ ਸ਼ੁਰੂਆਤ, ਉਦੇਸ਼ ਅਤੇ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।

ਅਜੀਤ ਡੈਸਕ 25-09-2026
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀਅਰ ਸੈਕੰਡਰੀ ਸਕੂਲ ਗਹਿਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ ਪ੍ਰੋਗਰਾਮ ਅਫ਼ਸਰ ਪ੍ਰੋ: ਅਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੀ ਸ਼ੁਰੂਆਤ, ਉਦੇਸ਼ ਅਤੇ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਆਈ.ਕਿਊ.ਏ.ਸੀ. ਕੋਆਰਡੀਨੇਟਰ ਜਨਮੀਤ ਸਿੰਘ (ਡਾ:) ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਸੇਵਾ ਯੋਜਨਾ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿਚ ਸਮਾਜਿਕ ਚੇਤਨਾ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਨਾਗਰਿਕ ਲਈ ਆਪਣੇ ਅਧਿਕਾਰਾਂ ਤੋਂ ਜਾਣੂ ਹੋਣਾ ਜਿੰਨਾ ਮਹੱਤਵਪੂਰਨ ਹੈ, ਉਨ੍ਹਾਂ ਹੀ ਆਪਣੇ ਕਰਤੱਵਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨੂੰ ਸਮਝਣਾ ਵੀ ਜ਼ਰੂਰੀ ਹੈ। ਇਹ ਯੋਜਨਾ ਵਿਦਿਆਰਥੀਆਂ ਨੂੰ ਸਮਾਜ ਦੀਆਂ ਵੱਖ-ਵੱਖ ਲੋੜਾਂ ਅਤੇ ਸਮੱਸਿਆਵਾਂ ਨਾਲ ਜੋੜਦਿਆਂ ਉਨ੍ਹਾਂ ਵਿਚ ਸਹਿਯੋਗ, ਅਨੁਸ਼ਾਸਨ, ਸੰਵੇਦਨਸ਼ੀਲਤਾ ਅਤੇ ਸੇਵਾ ਦੀ ਭਾਵਨਾ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਰਤੱਵਾਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਇਕ ਜਾਗਰੂਕ ਅਤੇ ਆਦਰਸ਼ ਨਾਗਰਿਕ ਵਜੋਂ ਸਮਾਜ ਵਿਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮ ਭਾਗੀਦਾਰੀ ਕਰਨੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥਣਾਂ ਗੁਰਦੁਆਰਾ ਭਗਤੂਆਣਾ ਸਾਹਿਬ ਗਹਿਲ ਵਿਖੇ ਨਤਮਸਤਕ ਹੋਈਆਂ ਅਤੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:), ਜਨਮੀਤ ਸਿੰਘ (ਡਾ:), ਪ੍ਰੋ: ਚਰਨਜੀਤ ਕੌਰ, ਪ੍ਰੋ: ਲਭਜੀਤ ਕੌਰ ਅਤੇ ਪ੍ਰੋ: ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਦੀਵਾਨਿਆ ਦੇ ਮੁੱਖ ਸੇਵਾਦਾਰ ਵਲੋਂ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਅਗਲੀ ਖ਼ਬਰ ਪਵਨ ਸੇਵਾ ਸਮਿਤੀ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।