25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਨਸ਼ਾ ਮੁਕਤ ਯਾਤਰਾ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਗਾਇਬ, ਧੜੇਬੰਦੀ ਖੁੱਲ੍ਹ ਕੇ ਆਈ ਸਾਹਮਣੇ

ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਅੰਦਰ ਭਾਜਪਾ ਵਿਚ ਪਿਛਲੇ ਕੁਝ ਸਮੇਂ ਤੋਂ ਸਾਹਮਣੇ ਆ ਰਹੀਆਂ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦੀਆਂ ਚਰਚਾਵਾਂ ਨੂੰ ਅੱਜ ਉਸ ਸਮੇਂ ਹੋਰ ਹਵਾ ਮਿਲੀ ਜਦੋਂ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਪੰਜਾਬ ਨਸ਼ਾ ਮੁਕਤ ਯਾਤਰਾ’ ਬਰਨਾਲਾ ਜ਼ਿਲ੍ਹੇ ਵਿਚ ਪਹੁੰਚੀ ਪਰ ਪਾਰਟੀ ਦੇ ਕਈ ਪੁਰਾਣੇ ਅਤੇ ਸੀਨੀਅਰ ਆਗੂ ਇਸ ਪ੍ਰੋਗਰਾਮ ਵਿਚ ਨਜ਼ਰ ਨਹੀਂ ਆਏ। ਜਾਣਕਾਰੀ ਅਨੁਸਾਰ ਯਾਤਰਾ ਦੇ ਬਰਨਾਲਾ ਜ਼ਿਲ੍ਹੇ ਵਿਚ ਪਹੁੰਚਣ ਮੌਕੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਉਪਲ, ਸਾਬਕਾ ਯੁਵਾ ਮੋਰਚਾ ਪ੍ਰਧਾਨ ਸੰਦੀਪ ਜੇਠੀ, ਡਿੰਪਲ ਕਾਂਸਲ, ਜ਼ਿਲ੍ਹਾ ਜਨਰਲ ਸਕੱਤਰ ਗੁਰਸ਼ਰਨ ਸਿੰਘ ਠੀਕਰੀਵਾਲਾ, ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ ਸਮੇਤ ਕਈ ਹੋਰ ਪੁਰਾਣੇ ਆਗੂ ਅਤੇ ਵਰਕਰ ਮੌਕੇ ’ਤੇ ਮੌਜੂਦ ਨਹੀਂ ਸਨ।

ਅਜੀਤ ਡੈਸਕ 25-09-2026
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਅੰਦਰ ਭਾਜਪਾ ਵਿਚ ਪਿਛਲੇ ਕੁਝ ਸਮੇਂ ਤੋਂ ਸਾਹਮਣੇ ਆ ਰਹੀਆਂ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦੀਆਂ ਚਰਚਾਵਾਂ ਨੂੰ ਅੱਜ ਉਸ ਸਮੇਂ ਹੋਰ ਹਵਾ ਮਿਲੀ ਜਦੋਂ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਪੰਜਾਬ ਨਸ਼ਾ ਮੁਕਤ ਯਾਤਰਾ’ ਬਰਨਾਲਾ ਜ਼ਿਲ੍ਹੇ ਵਿਚ ਪਹੁੰਚੀ ਪਰ ਪਾਰਟੀ ਦੇ ਕਈ ਪੁਰਾਣੇ ਅਤੇ ਸੀਨੀਅਰ ਆਗੂ ਇਸ ਪ੍ਰੋਗਰਾਮ ਵਿਚ ਨਜ਼ਰ ਨਹੀਂ ਆਏ। ਜਾਣਕਾਰੀ ਅਨੁਸਾਰ ਯਾਤਰਾ ਦੇ ਬਰਨਾਲਾ ਜ਼ਿਲ੍ਹੇ ਵਿਚ ਪਹੁੰਚਣ ਮੌਕੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਉਪਲ, ਸਾਬਕਾ ਯੁਵਾ ਮੋਰਚਾ ਪ੍ਰਧਾਨ ਸੰਦੀਪ ਜੇਠੀ, ਡਿੰਪਲ ਕਾਂਸਲ, ਜ਼ਿਲ੍ਹਾ ਜਨਰਲ ਸਕੱਤਰ ਗੁਰਸ਼ਰਨ ਸਿੰਘ ਠੀਕਰੀਵਾਲਾ, ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ ਸਮੇਤ ਕਈ ਹੋਰ ਪੁਰਾਣੇ ਆਗੂ ਅਤੇ ਵਰਕਰ ਮੌਕੇ ’ਤੇ ਮੌਜੂਦ ਨਹੀਂ ਸਨ। ਇਸ ਕਾਰਨ ਜ਼ਿਲ੍ਹਾ ਭਾਜਪਾ ਦੇ ਅੰਦਰ ਸਭ ਕੁਝ ਠੀਕ-ਠਾਕ ਨਾ ਹੋਣ ਸਬੰਧੀ ਚਰਚਾਵਾਂ ਮੁੜ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਜਦੋਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਉਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਸਮੇਤ ਪਾਰਟੀ ਦੇ ਕਈ ਪੁਰਾਣੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾ ਤਾਂ ਉਨ੍ਹਾਂ ਨੂੰ ਪਾਰਟੀ ਦੀਆਂ ਮੀਟਿੰਗਾਂ ਵਿਚ ਬੁਲਾਇਆ ਜਾਂਦਾ ਹੈ ਅਤੇ ਨਾ ਹੀ ਪਾਰਟੀ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਸਬੰਧੀ ਕੋਈ ਸੁਨੇਹਾ ਜਾਂ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਪੂਰੀ ਮਿਹਨਤ ਤੇ ਵਫ਼ਾਦਾਰੀ ਨਾਲ ਕੰਮ ਕਰ ਰਹੇ ਹਨ । ਇਸ ਦੇ ਬਾਵਜੂਦ ਹੁਣ ਉਨ੍ਹਾਂ ਸਮੇਤ ਕਈ ਪੁਰਾਣੇ ਆਗੂਆਂ ਅਤੇ ਵਰਕਰਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਉਹ ਪਾਰਟੀ ਦੀ ਹਾਈਕਮਾਂਡ ਦੇ ਧਿਆਨ ਵਿਚ ਲਿਆਉਣਗੇ ਅਤੇ ਪੁਰਾਣੇ ਆਗੂਆਂ ਤੇ ਵਰਕਰਾਂ ਨਾਲ ਕੀਤੇ ਜਾ ਰਹੇ ਵਿਵਹਾਰ ਸਬੰਧੀ ਆਪਣਾ ਪੱਖ ਰੱਖਣਗੇ। ਦੂਸਰੇ ਪਾਸੇ ਅਜਿਹੇ ਵੱਡੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਪਾਰਟੀ ਦੇ ਕਈ ਪੁਰਾਣੇ ਅਤੇ ਸੀਨੀਅਰ ਚਿਹਰਿਆਂ ਦੀ ਗੈਰਹਾਜ਼ਰੀ ਨੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਕਿਸੇ ਆਗੂ ਦੀ ਗੈਰਹਾਜ਼ਰੀ ਦੇ ਹੋਰ ਨਿੱਜੀ ਜਾਂ ਵਿਅਕਤੀਗਤ ਕਾਰਨ ਵੀ ਹੋ ਸਕਦੇ ਹਨ ਪਰ ਜਦੋਂ ਆਗੂਆਂ ਵਲੋਂ ਖੁਦ ਮੀਟਿੰਗਾਂ ਅਤੇ ਪ੍ਰੋਗਰਾਮਾਂ ਲਈ ਸੱਦਾ ਨਾ ਮਿਲਣ ਦੀ ਗੱਲ ਕਹੀ ਜਾਵੇ ਤਾਂ ਮਾਮਲੇ ਨੂੰ ਪਾਰਟੀ ਵਿਚ ਫੈਲੇ ਅੰਦਰੂਨੀ ਮਤਭੇਦਾਂ ਨਾਲ ਜੋੜ ਕੇ ਦੇਖਿਆ ਜਾਣਾ ਪੂਰੀ ਤਰ੍ਹਾਂ ਸੁਭਾਵਿਕ ਹੈ। ਇਸ ਲਈ ਦੇਖਣਾ ਹੋਵੇਗਾ ਕਿ ਜ਼ਿਲ੍ਹਾ ਭਾਜਪਾ ਦੀ ਇਹ ਅੰਦਰੂਨੀ ਖਿੱਚੋਤਾਣ ਆਉਣ ਵਾਲੇ ਦਿਨਾਂ ਵਿਚ ਕਿਸ ਰੂਪ ਵਿਚ ਸਾਹਮਣੇ ਆਉਂਦੀ ਹੈ ਅਤੇ ਕੀ ਪਾਰਟੀ ਦੀ ਸੂਬਾ ਜਾਂ ਕੇਂਦਰੀ ਲੀਡਰਸ਼ਿਪ ਵਲੋਂ ਪੁਰਾਣੇ ਆਗੂਆਂ ਨੂੰ ਅੱਖੋ ਪਰੋਖੇ ਕਰਨ ਸਬੰਧੀ ਕੋਈ ਐਕਸ਼ਨ ਲਿਆ ਜਾਂਦਾ ਹੈ ਜਾਂ ਨਹੀਂ?
ਪਿਛਲੀ ਖ਼ਬਰ ਪਿੰਡ ਧਨੇਰ ਅਤੇ ਕਲਾਲ ਮਾਜਰਾ ਵਿਖੇ ਇੱਕੋ ਰਾਤ ’ਚ ਕਈ ਥਾਈਂ ਚੋਰੀਆਂ ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਭਾਕਿਯੂ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਦੇ ਰੋਸ ਪ੍ਰਦਰਸ਼ਨ ਸੰਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।